ਪੰਜਾਬ ਦੇ ਇਸ ਪਿੰਡ ਵਿੱਚ ਫੈਲ ਗਈ ਭਿਆਨਕ ਬਿਮਾਰੀ,ਦੇਖੋ ਕਿੰਝ ਸਾਰਾ ਪਿੰਡ ਹੋ ਰਿਹਾ ਹੈ ਬਿਮਾਰ

Uncategorized

ਜ਼ਿਲ੍ਹਾ ਸੰਗਰੂਰ ਦੀ ਸਬ ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡ ਮੱਟਰਾਂ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਪਿੰਡ ਦੀ ਪਾਣੀ ਵਾਲੀ ਟੈਂਕੀ ਦਾ ਪਾਣੀ ਦੂਸ਼ਿਤ ਹੋ ਗਿਆ।ਜਿਸ ਕਾਰਨ ਪਿੰਡ ਦੇ ਤਿੰਨ ਦਰਜਨ ਤੋਂ ਜ਼ਿਆਦਾ ਲੋਕ ਬਿਮਾਰ ਹੋ ਗਏ ਹਨ।ਜਾਣਕਾਰੀ ਮੁਤਾਬਕ ਪਿੰਡ ਵਿਚ ਜੋ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਈਆਂ ਗਈਆਂ ਹਨ,ਉਹ ਕਾਫੀ ਜ਼ਿਆਦਾ ਪੁਰਾਣੀਆਂ ਹੋ ਚੁੱਕੀਆਂ ਹਨ।ਜਿਸ ਕਾਰਨ ਇਨ੍ਹਾਂ ਦੇ ਵਿੱਚ ਲੀਕੇਜ ਹੋ ਰਹੀ ਹੈ।ਪਿਛਲੇ ਦਿਨਾਂ ਵਿੱਚ ਵੀ ਇੱਕ ਥਾਂ ਤੇ ਲੀਕੇਜ ਹੋਈ ਜਿਸ ਕਾਰਨ ਪੀਣ ਵਾਲਾ ਪਾਣੀ ਦੂਸ਼ਿਤ ਹੋ ਗਿਆ ਅਤੇ ਬਹੁਤ ਸਾਰੇ ਲੋਕਾਂ ਨੇ ਇਸ ਪਾਣੀ ਨੂੰ ਪਿਤਾ ਅਤੇ ਉਹ ਬਿਮਾਰੀ ਦਾ ਸ਼ਿਕਾਰ ਹੋ ਗਏ।

ਜਦੋਂ ਲਗਾਤਾਰ ਬੀਮਾਰ ਲੋਕਾਂ ਦੀ ਗਿਣਤੀ ਵਧਦੀ ਗਈ ਤਾਂ ਉਸ ਤੋਂ ਬਾਅਦ ਸਾਰਿਆਂ ਦੇ ਧਿਆਨ ਵਿੱਚ ਇਹ ਆਇਆ ਕਿ ਪਾਣੀ ਦੂਸ਼ਿਤ ਹੈ ਜਿਸ ਕਾਰਨ ਇਹ ਬੀਮਾਰੀ ਫੈਲੀ ਹੈ। ਜਾਣਕਾਰੀ ਮੁਤਾਬਕ ਕੁਝ ਮਰੀਜ਼ਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਪਰ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ,ਜਿਸ ਕਾਰਨ ਕੁਝ ਮਰੀਜ਼ਾਂ ਨੂੰ ਗੁਰਦੁਆਰਾ ਸਾਹਿਬ ਦੇ ਵਿੱਚ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ।ਪਿੰਡ ਦੇ ਸਰਪੰਚ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਪਾਣੀ ਦੀਆਂ ਪਾਈਪਾਂ ਕਾਫੀ ਪੁਰਾਣੀਆਂ ਹੋ ਚੁੱਕੀਆਂ ਹਨ। ਇਸ ਲਈ ਉਨ੍ਹਾਂ ਨੇ ਵੱਡੇ ਅਫਸਰਾਂ

ਦੇ ਸਾਹਮਣੇ ਮਦਦ ਲਈ ਗੁਹਾਰ ਵੀ ਲਗਾਈ ਕਿ ਉਨ੍ਹਾਂ ਦੇ ਪਿੰਡ ਵਿਚ ਇਸ ਸਮੱਸਿਆ ਨੂੰ ਹੱਲ ਕਰਵਾਇਆ ਜਾਵੇ। ਪਰ ਵੱਡੇ ਅਫਸਰਾਂ ਵੱਲੋਂ ਉਨ੍ਹਾਂ ਦੀ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।ਜਿਸ ਕਾਰਨ ਅੱਜ ਉਨ੍ਹਾਂ ਦੇ ਪਿੰਡ ਵਿਚ ਇਹ ਨੁਕਸਾਨ ਹੋਇਆ ਹੈ।ਉਨ੍ਹਾਂ ਦੱਸਿਆ ਕਿ ਪਿੰਡ ਵਿਚ ਜੋ ਪਾਣੀ ਦੀਆਂ ਪਾਈਪਾਂ ਪਾਈਆਂ ਹੋਈਆਂ ਹਨ, ਉਹ ਕਾਫੀ ਜ਼ਿਆਦਾ ਡੂੰਘੀਆਂ ਹਨ।ਜਿਸ ਕਾਰਨ ਕਈ ਵਾਰ ਲੀਕੇਜ ਦਾ ਪਤਾ ਨਹੀਂ ਚੱਲਦਾ ਅਤੇ ਇਨ੍ਹਾਂ ਪਾਈਪਾਂ ਦੇ ਕੋਲੋਂ ਨਾਲੇ ਵੀ ਲੰਘਦੇ ਹਨ,ਜਿਸ ਕਾਰਨ ਪਾਣੀ ਦੂਸ਼ਿਤ ਹੋ ਜਾਂਦਾ ਹੈ।ਸੋ ਹੁਣ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ

ਦੀ ਇਕੋ ਮੰਗ ਹੈ ਕਿ ਉਨ੍ਹਾਂ ਦੇ ਪਿੰਡ ਚ ਪਾਣੀ ਦੀਆਂ ਪਾਈਪਾਂ ਨੂੰ ਬਦਲਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹਾ ਮਾਮਲਾ ਦੇਖਣ ਨੂੰ ਦੁਬਾਰਾ ਨਾ ਮਿਲੇ।

Leave a Reply

Your email address will not be published.