ਕਾਂਗਰਸ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਖੁੱਡੀਆਂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Uncategorized

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਬਹੁਤ ਸਾਰੇ ਕਾਂਗਰਸੀ ਲੀਡਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਇਸੇ ਦੌਰਾਨ ਕਾਂਗਰਸ ਸਰਕਾਰ ਨੂੰ ਇੱਕ ਹੋਰ ਝਟਕਾ ਲੱਗਿਆ ਹੈ,ਕਿਉਂਕਿ ਕਾਂਗਰਸ ਪਾਰਟੀ ਦੇ ਲੀਡਰ ਗੁਰਮੀਤ ਖੁੱਡੀਆਂ ਹੁਣ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।ਇਸ ਦੌਰਾਨ ਇਕ ਪ੍ਰੈਸ ਕਾਨਫ਼ਰੰਸ ਰੱਖੀ ਗਈ।ਇਸ ਸਮੇਂ ਉਨ੍ਹਾਂ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਉਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਪੰਦਰਾਂ ਸੋਲ਼ਾਂ ਸਾਲ ਇਮਾਨਦਾਰੀ ਨਾਲ ਕੰਮ ਕੀਤਾ।ਪਰ ਕਾਂਗਰਸ

ਪਾਰਟੀ ਵੱਲੋਂ ਆਪਣੇ ਵਿਧਾਇਕਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਭਾਵ ਉਨ੍ਹਾਂ ਦੀ ਗੱਲਬਾਤ ਨਹੀਂ ਸੁਣੀ ਜਾਂਦੀ ਹੈ।ਜਿਸ ਕਾਰਨ ਆਮ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ।ਇਸ ਲਈ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਛੱਡਣਗੇ।ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਕਾਫੀ ਜ਼ਿਆਦਾ ਤਾਰੀਫ਼ ਕੀਤੀ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਅਜਿਹੇ ਲੋਕ ਸ਼ਾਮਿਲ ਹਨ,ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੇ ਹਨ ਅਤੇ ਇਸ ਪਾਰਟੀ ਦੇ ਵੱਡੇ ਲੀਡਰ ਆਪਣੇ ਛੋਟੇ ਵਰਕਰਾਂ ਦੀ ਹਰ ਪ੍ਰੇਸ਼ਾਨੀ ਨੂੰ ਸਮਝਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ।ਉਨ੍ਹਾਂ

ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦਾ ਦੁੱਖ ਸਮਝਣ ਵਾਲੀ ਪਾਰਟੀ ਕਿਹਾ।ਇਸ ਲਈ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਪੂਰੀ ਤਨਦੇਹੀ ਨਾਲ ਆਮ ਆਦਮੀ ਪਾਰਟੀ ਵਿੱਚ ਆਪਣੀ ਸੇਵਾ ਨਿਭਾਉਣਗੇ।ਇਸ ਮੌਕੇ ਆਮ ਆਦਮੀ ਪਾਰਟੀ ਦੇ ਦੂਸਰੇ ਵਿਧਾਇਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀਆਂ ਕੁਝ ਰਣਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ।ਨਾਲ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਉੱਤੇ ਨਿਸ਼ਾਨੇ ਸਾਧੇ ਗਏ ਕਿ ਕਿਸ ਤਰੀਕੇ ਨਾਲ ਕਾਂਗਰਸ ਪਾਰਟੀ ਵੱਲੋਂ ਪਿਛਲੇ ਸਾਢੇ ਚਾਰ ਸਾਲ ਵਿੱਚ ਕੁਝ ਵੀ ਅਜਿਹਾ ਕੰਮ ਨਹੀਂ ਕੀਤਾ

ਗਿਆ।ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਸੰਤੁਸ਼ਟੀ ਹੋਈ ਹੋਵੇ ਅਤੇ ਕਾਂਗਰਸ ਪਾਰਟੀ ਵਿੱਚ ਕਾਟੋ ਕਲੇਸ਼ ਛਿੜਿਆ ਰਹਿੰਦਾ ਹੈ, ਜਿਸ ਕਾਰਨ ਇਸ ਪਾਰਟੀ ਦੇ ਵਿਧਾਇਕਾਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Leave a Reply

Your email address will not be published.