ਸੰਤ ਭਿੰਡਰਾਂਵਾਲੇ ਬਾਰੇ ਵਿਵਾਦਤ ਬਿਆਨ ਤੋਂ ਬਾਅਦ ਰੁਲਦੂ ਸਿੰਘ ਮਾਨਸਾ ਦਾ ਇੰਟਰਵਿਊ

Uncategorized

ਪਿਛਲੇ ਕਈ ਦਿਨਾਂ ਤੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਦਿੱਤੇ ਗਏ ਇਕ ਬਿਆਨ ਉੱਤੇ ਚਰਚਾ ਚੱਲ ਰਹੀ ਹੈ।ਕਿਉਂਕਿ ਕਿਸਾਨੀ ਅੰਦੋਲਨ ਦੀ ਸਟੇਜ ਤੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕੁਝ ਅਜਿਹੇ ਸ਼ਬਦ ਕਹੇ ਸੀ ਜੋ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵੱਲ ਇਸ਼ਾਰਾ ਕਰਦੇ ਸੀ ਅਤੇ ਇਹ ਸ਼ਬਦ ਉਨ੍ਹਾਂ ਦੇ ਖਿਲਾਫ ਬੋਲੇ ਗਏ ਸੀ।ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਕਾਫ਼ੀ ਜ਼ਿਆਦਾ ਵਿਰੋਧ ਹੋਇਆ ਇੱਥੋਂ ਤਕ ਕਿ ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਲਿਆ ਕਿ ਉਨ੍ਹਾਂ ਨੂੰ ਪੰਦਰਾਂ ਦਿਨ ਲਈ ਸਸਪੈਂਡ ਕੀਤਾ ਜਾਵੇਗਾ।ਜਦੋਂ ਰੁਲਦੂ ਸਿੰਘ ਮਾਨਸਾ ਨਾਲ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਕੁਝ ਵੀ ਗ਼ਲਤ ਨਹੀਂ ਬੋਲਿਆ।ਉਨ੍ਹਾਂ ਨੇ ਕਿਸੇ ਹੋਰ ਵੱਲ ਇਸ਼ਾਰਾ ਕੀਤਾ ਸੀ ਜਿਸ ਬਾਰੇ ਉਨ੍ਹਾਂ ਨੇ ਜ਼ਿਆਦਾ ਜਾਣਕਾਰੀ ਦੇਣਾ ਜ਼ਰੂਰੀ ਨਹੀਂ ਸਮਝਿਆ।ਪਰ ਉਨ੍ਹਾਂ ਵੱਲੋਂ ਇੱਕੋ ਗੱਲ ਕਹੀ ਜਾ ਰਹੀ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਇਕ ਬਹੁਤ ਉੱਚੀ ਸੁੱਚੀ ਸੋਚ ਦੇ ਮਾਲਕ ਸਨ ਅਤੇ ਉਨ੍ਹਾਂ ਨੇ ਪੰਥ ਦੇ ਲਈ ਸ਼ਹੀਦੀ ਪਾਈ।ਉਹਨਾਂ ਦੇ ਲਈ ਕਦੇ ਨਾ ਤਾਂ ਉਨ੍ਹਾਂ ਨੇ ਮਾੜਾ ਬੋਲਿਆ ਹੈ ਅਤੇ ਨਾ ਹੀ ਕਦੇ ਬੋਲਣਗੇ। ਪੱਤਰਕਾਰ ਵੱਲੋਂ ਰੁਲਦੂ ਸਿੰਘ ਮਾਨਸਾ ਕੋਲੋਂ ਕੁਝ ਹੋਰ ਸਵਾਲ ਵੀ ਪੁੱਛੇ ਗਏ। ਜਿਨ੍ਹਾਂ ਵਿੱਚ ਕੁਝ ਸਵਾਲ ਕਿਸਾਨੀ ਅੰਦੋਲਨ ਦੀ ਰਣਨੀਤੀ ਨੂੰ ਲੈ ਕੇ ਸੀ ਕਿ ਕਿਸ ਤਰੀਕੇ ਨਾਲ ਕਿਸਾਨ ਆਗੂਆਂ

ਵੱਲੋਂ ਕੁਝ ਫ਼ੈਸਲੇ ਲੈ ਲਏ ਜਾਂਦੇ ਹਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਵਾਪਸ ਲੈ ਲਿਆ ਜਾਂਦਾ ਹੈ ਤਾਂ ਇੱਥੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੀ ਰਣਨੀਤੀ ਵੱਲ ਧਿਆਨ ਰੱਖਿਆ ਜਾਂਦਾ ਹੈ,ਉਸ ਤੋਂ ਬਾਅਦ ਹੀ ਆਪਣੀ ਰਣਨੀਤੀ ਨੂੰ ਬਦਲਿਆ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਬੰਦੇ ਨਾਲ ਕੋਈ ਵੀ ਸਮੱਸਿਆ ਨਹੀਂ ਹੈ ਉਨ੍ਹਾਂ ਨੇ ਕਿਹਾ ਕਿ ਉਹ ਆਰਐੱਸਐੱਸ ਦੀ ਭਾਰਤ ਦੀਆਂ ਸਮੱਸਿਆਵਾਂ ਵਿਚ ਦਖਲ ਅੰਦਾਜ਼ੀ ਤੋਂ ਪਰੇਸ਼ਾਨ ਹਨ। ਦੱਸ ਦਈਏ ਕਿ ਰੁਲਦੂ ਸਿੰਘ ਮਾਨਸਾ ਵੱਲੋਂ ਜੋ ਬਿਆਨ ਦਿੱਤਾ ਗਿਆ ਸੀ, ਉਸ ਨੇ ਬਹੁਤ ਸਾਰੀਆਂ ਸਿੱਖ ਸੰਗਤਾਂ ਦੇ ਮਨ ਨੂੰ ਠੇਸ

ਪਹੁੰਚਾਈ।ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦਾ ਵਿਰੋਧ ਹੁੰਦਾ ਰਿਹਾ।ਆਖਰਕਾਰ ਕਿਸਾਨ ਜਥੇਬੰਦੀਆਂ ਨੂੰ ਇਹ ਫ਼ੈਸਲਾ ਲੈਣਾ ਪਿਆ ਕੇ ਰੁਲਦੂ ਸਿੰਘ ਮਾਨਸਾ ਨੂੰ ਪੰਦਰਾਂ ਦਿਨਾਂ ਲਈ ਸਸਪੈਂਡ ਕੀਤਾ ਜਾਵੇ।

Leave a Reply

Your email address will not be published.