ਪ੍ਰੇਮੀ ਪ੍ਰੇਮਿਕਾ ਕਰ ਰਹੇ ਸਨ ਵਿਆਹ ,ਉੱਤੋਂ ਪਹੁੰਚ ਗਏ ਕੁੜੀ ਦੇ ਘਰਵਾਲੇ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਸਾਡੇ ਸਮਾਜ ਵਿੱਚ ਬਹੁਤ ਸਾਰੇ ਲੋਕ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਚਾਹੁੰਦੇ ਹਨ।ਪਰ ਕਈ ਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਲਈ ਰਾਜ਼ੀ ਨਹੀਂ ਹੁੰਦੇ।ਉਸ ਤੋਂ ਬਾਅਦ ਕੁਝ ਨੌਜਵਾਨ ਘਰੋਂ ਭੱਜ ਕੇ ਵਿਆਹ ਕਰਵਾਉਣ ਦੀਆਂ ਕੋਸ਼ਿਸ਼ਾਂ ਕਰਦੇ ਹਨ ਤਾਂ ਇਸੇ ਦੌਰਾਨ ਜੇਕਰ ਇਨ੍ਹਾਂ ਦੇ ਪਰਿਵਾਰਕ ਮੈਂਬਰ ਇਨ੍ਹਾਂ ਤੱਕ ਪਹੁੰਚ ਜਾਣ ਤਾਂ ਮਾਮਲਾ ਕਾਫ਼ੀ ਜ਼ਿਆਦਾ ਵਿਗੜ ਜਾਂਦਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਮੱਧ ਪ੍ਰਦੇਸ਼ ਦੇ

ਰੀਵਾ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਲੜਕਾ ਲੜਕੀ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਜਾ ਕੇ ਵਿਆਹ ਰਚਾਇਆ ਜਾ ਰਿਹਾ ਸੀ। ਇਹ ਦੋਨੋਂ ਕੋਰਟ ਵਿੱਚ ਪਹੁੰਚੇ ਸੀ ਤਾਂ ਜੋ ਇਹ ਪੱਕੇ ਤੌਰ ਤੇ ਵਿਆਹ ਕਰਵਾ ਸਕਣ।ਪਰ ਇਸੇ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰ ਕੋਰਟ ਪਹੁੰਚ ਜਾਂਦੇ ਹਨ ਅਤੇ ਜ਼ਬਰਦਸਤ ਹੰਗਾਮਾ ਕਰਦੇ ਹਨ।ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰ ਲੜਕੀ ਨੂੰ ਘਸੀਟਦੇ ਹੋਏ ਲਿਜਾ ਰਹੇ ਹਨ ਅਤੇ ਪਿੱਛੋਂ ਦੀ ਲੜਕਾ

ਆਉਂਦਾ ਹੈ ਅਤੇ ਉਹ ਲੜਕੀ ਨੂੰ ਛੁਡਾਉਣ ਦੀ ਕੋਸ਼ਿਸ਼ ਕਰਦਾ ਹੈ।ਇਸੇ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰ ਲੜਕੀ ਨੂੰ ਖਿੱਚ ਕੇ ਪਿੱਛੇ ਲੈ ਆਉਂਦੇ ਹਨ ਅਤੇ ਉਸ ਨਾਲ ਜੱਦੋ ਜਹਿਦ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ,ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਕੁਝ ਲੋਕਾਂ ਵਲੋਂ ਲੜਕਾ ਲੜਕੀ ਨੂੰ ਗਲਤ ਠਹਿਰਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ

ਮਾਪੇ ਆਪਣੇ ਬੱਚਿਆਂ ਨੂੰ ਨਹੀਂ ਸਮਝਦੇ।ਸੋ ਹੁਣ ਇਸ ਮਾਮਲੇ ਨੂੰ ਪੁਲੀਸ ਮੁਲਾਜ਼ਮਾਂ ਵੱਲੋਂ ਸੁਲਝਾਇਆ ਜਾਵੇਗਾ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *