ਪੰਜਾਬ ਪੁਲੀਸ ਦਾ ਇਹ ਨੌਜਵਾਨ ਕਿਵੇਂ ਬਣ ਗਿਆ ਲੁਟੇਰਾ ਜਾਣ ਕੇ ਹੋ ਜਾਓਗੇ ਹੈਰਾਨ

Uncategorized

ਅੱਜਕੱਲ੍ਹ ਸਾਨੂੰ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ,ਜਿਨ੍ਹਾਂ ਵਿਚ ਪੁਲਸ ਦੀ ਵਰਦੀ ਦਾਗਦਾਰ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਇੱਕ ਖ਼ਬਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਜਿਥੇ ਬਾਬਾ ਬਕਾਲਾ ਵਿਖੇ ਇਕ ਪੁਲੀਸ ਮੁਲਾਜ਼ਮ ਵੱਲੋਂ ਅਜਿਹੀ ਹਰਕਤ ਕੀਤੀ ਗਈ,ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੀ ਵਰਦੀ ਇਕ ਵਾਰ ਫਿਰ ਤੋਂ ਦਾਗ਼ਦਾਰ ਹੋਈ ਹੈ। ਜਾਣਕਾਰੀ ਮੁਤਾਬਕ ਇਸ ਪੁਲਸ ਮੁਲਾਜ਼ਮ ਦਾ ਨਾਮ ਗੁਲਸ਼ੇਰ ਸਿੰਘ ਹੈ, ਜਿਸ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣਾ ਚਾਹਿਆ।ਜਾਣਕਾਰੀ ਮੁਤਾਬਕ ਇਕ ਦੁਕਾਨ ਦੇ ਵਿੱਚ ਦਾਖ਼ਲ ਹੋ ਕੇ ਇਨ੍ਹਾਂ ਨੇ ਇਕ

ਔਰਤ ਤੋਂ ਮੋਬਾਇਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਜਦੋਂ ਔਰਤ ਨੇ ਆਪਣੀ ਰੱਖਿਆ ਕਰਨੀ ਚਾਹੀ ਤਾਂ ਪੁਲਿਸ ਮੁਲਾਜ਼ਮ ਨੇ ਦਾ-ਤ-ਰ ਕੱਢਿਆ ਅਤੇ ਔਰਤ ਤੇ ਹ-ਮ-ਲਾ ਕਰਨ ਦੀ ਕੋਸ਼ਿਸ਼ ਕੀਤੀ।ਉਸ ਤੋਂ ਬਾਅਦ ਅੌਰਤ ਨੇ ਰੌਲਾ ਪਾਇਆ ਅਤੇ ਇਹ ਪੁਲਿਸ ਮੁਲਾਜ਼ਮਾਂ ਅਤੇ ਇਸ ਦੇ ਦੋ ਸਾਥੀ ਭੱਜਣ ਦੀ ਕੋਸ਼ਿਸ਼ ਕਰ ਰਹੇ ਸੀ।ਇਸੇ ਦੌਰਾਨ ਸਥਾਨਕ ਲੋਕਾਂ ਨੇ ਇਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਇਨ੍ਹਾਂ ਦੀ ਇੱਕ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ਉੱਤੇ ਪਾਈ ਗਈ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ

ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਜ਼ਿਆਦਾਤਰ ਲੋਕ ਪੁਲੀਸ ਮੁਲਾਜ਼ਮਾਂ ਨੂੰ ਲਾਹਨਤਾਂ ਪਾ ਰਹੇ ਹਨ।ਇਸ ਘਟਨਾ ਤੋਂ ਬਾਅਦ ਇਸ ਦੀ ਸੂਚਨਾ ਸੀਨੀਅਰ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਗਈ;ਜਿਸ ਤੋਂ ਬਾਅਦ ਉਨ੍ਹਾਂ ਨੇ ਗੁਲਸ਼ੇਰ ਸਿੰਘ ਅਤੇ ਉਸਦੇ ਦੋ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸੀਨੀਅਰ ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ

ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ, ਉਹ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨਗੇ।

Leave a Reply

Your email address will not be published.