ਸਾਂਸਦ ਦੇ ਵਿੱਚ ਨਰਿੰਦਰ ਸਿੰਘ ਤੋਮਰ ਦਾ ਹੋਇਆ ਜ਼ਬਰਦਸਤ ਵਿਰੋਧ

Uncategorized

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ,ਪਰ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਤੇ ਸਾਕਾਰ ਨਾ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧਦੀਆਂ ਹੋਈਆਂ ਹਨ।ਪਰ ਫਿਰ ਵੀ ਉਨ੍ਹਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ ਲਗਾਤਾਰ ਵੱਖੋ ਵੱਖਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।ਇਸੇ ਦੌਰਾਨ ਕੁਝ ਸਿਆਸੀ ਪਾਰਟੀਆਂ ਵੱਲੋਂ ਵੀ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।ਪਿਛਲੇ ਦਿਨੀਂ ਜਦੋਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਪਾਰਲੀਮੈਂਟ ਦੇ

ਬਜਟ ਚ ਆਪਣਾ ਪੱਖ ਰੱਖਣਾ ਸ਼ੁਰੂ ਕੀਤਾ ਤਾਂ ਉਸੇ ਸਮੇਂ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨੇ ਖੇਤੀ ਕਾਨੂੰਨਾਂ ਉੱਤੇ ਗੱਲਬਾਤ ਕਰਨ ਲਈ ਆਵਾਜ਼ ਉਠਾਈ।ਜਾਣਕਾਰੀ ਮੁਤਾਬਕ ਕੁਝ ਸਿਆਸੀ ਪਾਰਟੀਆਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਸੀ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕਰਵਾ ਦਿੱਤੇ ਜਾਂਦੇ, ਉਸ ਸਮੇਂ ਤੱਕ ਪਾਰਲੀਮੈਂਟ ਦੇ ਵਿਚ ਇਸੇ ਤਰ੍ਹਾਂ ਨਾਲ ਕੇਂਦਰ ਸਰਕਾਰ ਦਾ ਵਿਰੋਧ ਹੁੰਦਾ ਰਹੇਗਾ।ਭਾਵੇਂ ਕਿ ਇੱਥੇ ਕਾਂਗਰਸ ਸਰਕਾਰ ਨੇ ਇਨ੍ਹਾਂ ਸਿਆਸੀ ਪਾਰਟੀਆਂ ਦਾ ਸਾਥ ਨਹੀਂ ਦਿੱਤਾ ਸੀ, ਜਿਸ ਕਾਰਨ

ਕਿਸਾਨ ਕਾਫੀ ਜ਼ਿਆਦਾ ਨਾਰਾਜ਼ ਦਿਖਾਈ ਦਿੱਤੇ ਸੀ।ਉਨ੍ਹਾਂ ਨੇ ਕਾਂਗਰਸ ਪਾਰਟੀ ਉੱਤੇ ਕਾਫੀ ਜ਼ਿਆਦਾ ਨਿਸ਼ਾਨੇ ਸਾਧੇ ਸੀ।ਪਿਛਲੇ ਦਿਨੀਂ ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਾਰਲੀਮੈਂਟ ਦੇ ਵਿੱਚ ਆਪਣਾ ਪੱਖ ਰੱਖਣਾ ਚਾਹਿਆ ਸੀ ਤਾਂ ਉਸ ਸਮੇਂ ਵੀ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ।ਇਸ ਸਮੇਂ ਵੀ ਖੇਤੀ ਕਾਨੂੰਨ ਰੱਦ ਕਰੋ ਦੇ ਨਾਅਰੇ ਲੱਗੇ ਸੀ।

ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਉੱਤੇ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਰਹੀ।

Leave a Reply

Your email address will not be published.