ਸੰਸਦ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੀ ਕੀਤੀ ਬੋਲਤੀ ਬੰਦ ,ਹੋਇਆ ਜ਼ਬਰਦਸਤ ਵਿਰੋਧ

Uncategorized

ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਕੋਈ ਵੀ ਵਿਚਾਰ ਵਟਾਂਦਰਾ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਗੁੱਸੇ ਦੇ ਨਾਲ-ਨਾਲ ਹੁਣ ਸਿਆਸੀ ਪਾਰਟੀਆਂ ਦੇ ਗੁੱਸੇ ਦਾ ਵੀ ਸ਼ਿਕਾਰ ਹੋਣਾ ਪੈ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਇਹ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਬੈਠੇ ਹਨ। ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਇਸ ਦੌਰਾਨ ਛੇ ਸੌ ਤੋਂ ਜ਼ਿਆਦਾ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੈ।ਪਰ ਫਿਰ ਵੀ

ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਦੱਸਦੇ ਹਨ ਕਿ ਉਨ੍ਹਾਂ ਕੋਲ ਕਿਸੇ ਦੀ ਮੌਤ ਦਾ ਕੋਈ ਵੀ ਅੰਕੜਾ ਨਹੀਂ ਹੈ।ਇਸ ਲਈ ਕਿਸਾਨਾਂ ਵਿੱਚ ਗੁੱਸਾ ਵੀ ਦਿਖਾਈ ਦਿੰਦਾ ਹੈ, ਜਿਸ ਕਾਰਨ ਜੇਕਰ ਪੰਜਾਬ ਜਾਂ ਹਰਿਆਣਾ ਦੇ ਵਿੱਚ ਕੋਈ ਵੀ ਭਾਜਪਾ ਆਗੂ ਕਿਸੇ ਵੀ ਪ੍ਰਕਾਰ ਦਾ ਕੋਈ ਸਮਾਗਮ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਕਿਸਾਨਾਂ ਦੇ ਗੁੱਸੇ ਤੇ ਸ਼ਿਕਾਰ ਹੁੰਦੇ ਹਨ ਅਤੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਨਾਲ ਹੋਣਾ ਪਾਰਲੀਮੈਂਟ ਦੇ ਵਿੱਚ ਵੀ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾਣ ਲੱਗਿਆ ਹੈ।ਪਿਛਲੇ ਦਿਨੀਂ ਜਦੋਂ ਦੇਸ਼ ਦੇ

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਾਰਲੀਮੈਂਟ ਦੇ ਵਿੱਚ ਆਪਣਾ ਪੱਖ ਰੱਖਣਾ ਚਾਹਿਆ ਸੀ ਤਾਂ ਉਸ ਸਮੇਂ ਵੀ ਤਿੰਨ ਕਾਲੇ ਕਾਨੂੰਨ ਰੱਦ ਕਰੋ ਦਾ ਨਾਅਰਾ ਗੂੰਜਿਆ ਸੀ ਅਤੇ ਹੁਣ ਜਦੋਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਪਾਰਲੀਮੈਂਟ ਦੇ ਵਿੱਚ ਆਪਣਾ ਪੱਖ ਰੱਖਣਾ ਚਾਹਿਆ ਤਾਂ ਉਸ ਸਮੇਂ ਕੁਝ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਨਰੇਂਦਰ ਤੋਮਰ ਦਾ ਵਿਰੋਧ ਕੀਤਾ ਅਤੇ ਤਿੰਨ ਕਾਲੇ ਕਾਨੂੰਨਾਂ ਉਤੇ ਵਿਚਾਰ ਵਟਾਂਦਰਾ ਕਰਨ ਲਈ ਆਵਾਜ਼ ਬੁਲੰਦ ਕੀਤੀ।ਪਰ ਫਿਰ ਵੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਇਸ ਮਾਮਲੇ ਉੱਤੇ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਉਨ੍ਹਾਂ ਨੇ

ਸਿਰਫ਼ ਇੰਨਾ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਇਨ੍ਹਾਂ ਸੰਸਦ ਮੈਂਬਰਾਂ ਵੱਲੋਂ ਪਾਰਲੀਮੈਂਟ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *