ਗੁਰੂ ਘਰ ਦੇ ਅੰਦਰੋਂ ਲਾੜਾ ਲਾੜੀ ਨੂੰ ਸ਼ਰੇਆਮ ਅਗਵਾ ਕਰਕੇ ਲੈ ਗਏ ਇਹ ਵਿਅਕਤੀ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕੀਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਮੋਗਾ ਜਗਰਾਉਂ ਰੋਡ ਤੇ ਸਥਿਤ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਲੜਕਾ ਲੜਕੀ ਦਾ ਵਿਆਹ ਰਚਾਇਆ ਜਾ ਰਿਹਾ ਸੀ।ਇਸੇ ਦੌਰਾਨ ਦੱਸ ਬਾਰਾਂ ਲੜਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੁੰਦੇ ਹਨ ਅਤੇ ਵਿਆਹ ਕਰਵਾ ਰਹੇ ਲੜਕਾ ਲੜਕੀ ਨੂੰ ਘਸੀਟਦੇ ਹੋਏ ਬਾਹਰ ਲੈ ਜਾਂਦੇ ਹਨ ਅਤੇ ਉਨ੍ਹਾਂ ਦੀ ਕੁੱ-ਟ-ਮਾ-ਰ ਵੀ ਕਰਦੇ ਹਨ।ਉਸ ਤੋਂ ਬਾਅਦ ਇਨ੍ਹਾਂ ਨੂੰ ਅ-ਗ-ਵਾ ਕਰ ਲੈਂਦੇ ਹਨ।

ਜਾਣਕਾਰੀ ਮੁਤਾਬਕ ਜਿਸ ਲਡ਼ਕੇ ਵੱਲੋਂ ਵਿਆਹ ਕੀਤਾ ਜਾ ਰਿਹਾ ਸੀ ਉਸ ਦਾ ਨਾਮ ਜੱਗਾ ਹੈ ਜੋ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਮੋਗਾ ਦੇ ਬੁੱਟਰ ਪਿੰਡ ਦਾ ਰਹਿਣ ਵਾਲਾ ਹੈ।ਦੂਜੇ ਪਾਸੇ ਲੜਕੀ ਦਾ ਨਾਮ ਰੁਪਿੰਦਰ ਕੌਰ ਹੈ ਜੋ ਜ਼ਿਮੀਂਦਾਰ ਘਰਾਣੇ ਨਾਲ ਸਬੰਧ ਰੱਖਦੀ ਹੈ ਅਤੇ ਉਹ ਪਿੰਡ ਬੁੱਟਰ ਵਿੱਚ ਆਪਣੀ ਭੂਆ ਕੋਲ ਰਹਿੰਦੀ ਸੀ। ਇਸੇ ਦੌਰਾਨ ਉਸ ਦਾ ਜੱਗੇ ਨਾਲ ਪ੍ਰੇਮ ਸੰਬੰਧ ਸਥਾਪਿਤ ਹੁੰਦਾ ਹੈ ਉਸ ਤੋਂ ਬਾਅਦ ਇਹ ਦੋਨੋਂ ਵਿਆਹ ਕਰਵਾਉਣ ਦੀ ਸੋਚਦੇ ਹਨ।ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਇਨ੍ਹਾਂ ਨੇ ਕੋਰਟ ਮੈਰਿਜ ਵੀ ਕੀਤੀ।ਉਸ ਤੋਂ ਬਾਅਦ ਇਨ੍ਹਾਂ ਵੱਲੋਂ

ਆਨੰਦ ਕਾਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਅੰਦਰ ਕੁਝ ਲੜਕੇ ਦਾਖ਼ਲ ਹੁੰਦੇ ਹਨ।ਇਨ੍ਹਾਂ ਨੇ ਆਪਣੇ ਪੈਰਾਂ ਚ ਜੁੱਤੀਆਂ ਵੀ ਪਾ ਰੱਖਿਆ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਚਲੇ ਜਾਂਦੇ ਹਨ।ਇਸ ਮਾਮਲੇ ਨੂੰ ਪੁਲੀਸ ਮੁਲਾਜ਼ਮਾਂ ਵੱਲੋਂ ਦਰਜ ਕਰ ਲਿਆ ਗਿਆ ਹੈ;ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਉੱਤੇ ਆਪਣੇ ਕੁਮੈਂਟ ਕੀਤੇ ਜਾ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਮਾਮਲਾ ਜੋ ਵੀ ਹੋਵੇ ਪਰ ਅਸੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਚੱਪਲਾਂ

ਪਾ ਕੇ ਇਹ ਲੜਕੇ ਦਾਖ਼ਲ ਹੋਏ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ ਇਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *