ਅੱਜਕੱਲ੍ਹ ਬਹੁਤ ਸਾਰੇ ਨੌਜਵਾਨ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦਾ ਸੋਚਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਲਈ ਰਾਜ਼ੀ ਵੀ ਹੋ ਜਾਂਦੇ ਹਨ।ਪਰ ਜਦੋਂ ਉਨ੍ਹਾਂ ਨੂੰ ਧੋ-ਖਾ ਮਿਲਦਾ ਹੈ ਤਾਂ ਉਸ ਸਮੇਂ ਉਨ੍ਹਾਂ ਨੂੰ ਬਹੁਤ ਵੱਡਾ ਝਟਕਾ ਲੱਗਦਾ ਹੈ,ਜਿਸ ਕਾਰਨ ਬਹੁਤ ਸਾਰੇ ਨੌਜਵਾਨ ਗਲਤ ਕਦਮ ਚੁੱਕ ਬੈਠਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਫਰੀਦਕੋਟ ਤੋਂ ਜਿਥੇ ਪੱਚੀ ਸਾਲਾ ਨੌਜਵਾਨ ਹਰਪ੍ਰੀਤ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਕੇ ਖੁ-ਦ-ਕੁ-ਸ਼ੀ ਕਰ ਲਈ।ਕਿਉਂਕਿ ਕੁਝ ਸਾਲ ਪਹਿਲਾਂ ਉਸਦਾ ਇੱਕ ਲੜਕੀ ਨਾਲ ਪ੍ਰੇਮ ਸੰਬੰਧ ਸੀ। ਉਸ
ਤੋਂ ਬਾਅਦ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਨਾਲ ਉਸ ਨਾਲ ਮੰਗਣੀ ਵੀ ਕਰਵਾਈ।ਪਰ ਬਾਅਦ ਵਿੱਚ ਹਰਪ੍ਰੀਤ ਸਿੰਘ ਨੂੰ ਇਹ ਅਹਿਸਾਸ ਹੋਇਆ ਕਿ ਉਸ ਦੀ ਮੰਗੇਤਰ ਕਿਸੇ ਹੋਰ ਲੜਕੇ ਨਾਲ ਗੱਲਬਾਤ ਕਰ ਰਹੀ ਹੈ।ਬਾਅਦ ਵਿੱਚ ਜਦੋਂ ਉਸ ਨੇ ਪਤਾ ਕੀਤਾ ਤਾਂ ਇਹ ਸੱਚ ਨਿਕਲਿਆ ਅਤੇ ਉਸ ਲੜਕੀ ਨੇ ਹਰਪ੍ਰੀਤ ਸਿੰਘ ਨਾਲ ਵਿਆਹ ਕਰਨ ਤੋਂ ਮਨਾ ਕਰ ਦਿੱਤਾ। ਜਿਸ ਕਾਰਨ ਹਰਪ੍ਰੀਤ ਸਿੰਘ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਖਤਮ ਕਰ
ਦਿੱਤੀ। ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਦਿਨ ਉਨ੍ਹਾਂ ਨੂੰ ਹਰਪ੍ਰੀਤ ਸਿੰਘ ਦੀ ਲਾਸ਼ ਨਹੀਂ ਮਿਲੀ।ਬਾਅਦ ਵਿੱਚ ਜਦੋਂ ਛਾਣਬੀਣ ਕੀਤੀ ਗਈ ਤਾਂ ਫ਼ਰੀਦਕੋਟ ਦੇ ਸਰਹਿੰਦ ਫੀਡਰ ਦੀ ਨਹਿਰ ਦੇ ਵਿੱਚ ਉਸਦੀ ਲਾਸ਼ ਨੂੰ ਬਰਾਮਦ ਕੀਤਾ ਗਿਆ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਮਿਲਣਾ ਚਾਹੀਦਾ ਹੈ। ਕਿਉਂਕਿ ਹਰਪ੍ਰੀਤ ਸਿੰਘ ਨਾਲ ਜਿਸ ਲੜਕੀ ਨੇ ਧੋਖਾ ਕੀਤਾ ਉਸ ਦਾ ਕਾਰਨ ਹੀ ਉਸ ਦੀ ਜਾਨ ਗਈ।ਇਸ ਲਈ ਉਸ ਲੜਕੀ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹਾ ਕੰਮ ਕਿਸੇ ਹੋਰ ਨਾਲ ਨਾ ਹੋਵੇ।ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ
ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਹ ਚੰਗੀ ਤਰ੍ਹਾਂ ਛਾਣਬੀਣ ਕਰਨਗੇ,ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।