ਆਪਣੇ ਪ੍ਰੇਮੀ ਦੇ ਕਾਤਲਾਂ ਨੂੰ ਸਜ਼ਾ ਦੇਵੇਗੀ ਪ੍ਰੇਮਿਕਾ,ਵੇਖੋ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਪ੍ਰੇਮ ਸੰਬੰਧਾਂ ਦੇ ਚੱਲਦੇ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਅਕਸਰ ਅਸੀਂ ਦੇਖਦੇ ਹਾਂ ਕਿ ਕੁਝ ਨੌਜਵਾਨ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦੀ ਇੱਛਾ ਜਤਾਉਂਦੇ ਹਨ, ਪਰ ਉਸ ਸਮੇਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦਾ ਸਾਥ ਨਹੀਂ ਦਿੰਦੇ।ਪਰ ਫਿਰ ਵੀ ਜੇਕਰ ਉਹ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲੈਣ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਗੁਰਖਪੁਰ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇਕ ਲੜਕੀ ਦੇ ਪੇਕੇ

ਪਰਿਵਾਰ ਨੇ ਉਸ ਦੇ ਪਤੀ ਦਾ ਕ-ਤ-ਲ ਕਰ ਦਿੱਤਾ।ਕਿਉਂਕਿ ਲੜਕਾ ਲੜਕੀ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਦੇ ਖ਼ਿਲਾਫ਼ ਵਿਆਹ ਕਰਵਾਇਆ ਸੀ।ਜਾਣਕਾਰੀ ਮੁਤਾਬਕ ਲੜਕਾ ਇਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਸੀ।ਪਰ ਲੜਕੀ ਇਕ ਬ੍ਰਾਹਮਣ ਪਰਿਵਾਰ ਨਾਲ ਸਬੰਧ ਰੱਖਦੀ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਲੜਕਾ ਲੜਕੀ ਇੱਕੋ ਕਾਲਜ ਵਿੱਚ ਪੜ੍ਹਦੇ ਸੀ। ਉਸ ਤੋਂ ਬਾਅਦ ਇਨ੍ਹਾਂ ਨੇ ਵਿਆਹ ਕਰਵਾਉਣ ਦਾ ਸੋਚਿਆ ਪਰ ਲੜਕੀ ਦੇ ਪਰਿਵਾਰਕ ਮੈਂਬਰ ਇਸ ਲਈ ਰਾਜ਼ੀ ਨਹੀਂ ਸੀ। ਇਸ

ਸਮੇਂ ਲੜਕਾ ਲੜਕੀ ਨੇ ਸੋਚਿਆ ਕਿ ਜੇਕਰ ਉਹ ਵਿਆਹ ਕਰਵਾ ਲੈਣਗੇ ਤਾਂ ਉਸ ਤੋਂ ਬਾਅਦ ਸਭ ਕੁਝ ਠੀਕ ਹੋ ਜਾਵੇਗਾ।ਇਸ ਲਈ ਉਨ੍ਹਾਂ ਨੇ ਦੋ ਹਜਾਰ ਉਨੀ ਦੇ ਵਿਚ ਵਿਆਹ ਕਰਵਾਇਆ ਅਤੇ ਲੜਕਾ ਲੜਕੀ ਬੇਫ਼ਿਕਰ ਹੋ ਗਏ ਕਿ ਹੁਣ ਉਨ੍ਹਾਂ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ।ਪਰ ਪਿਛਲੇ ਦਿਨੀਂ ਜਦੋਂ ਲੜਕਾ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਉਸੇ ਸਮੇਂ ਕੁਝ ਲੋਕਾਂ ਨੇ ਉਸ ਉਤੇ ਹ-ਮ-ਲਾ ਕੀਤਾ।ਇਸ ਦੌਰਾਨ ਇਸ ਲੜਕੇ ਦੇ ਚਾਚੇ ਨੇ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਉਸ ਦੇ ਚਾਚੇ ਨੂੰ ਵੀ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਲੜਕੇ ਦੀ ਮੌਕੇ ਤੇ ਮੌਤ ਹੋ ਗਈ।ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਸਤਾਰਾਂ ਜਣਿਆਂ ਦੇ ਖਿਲਾਫ ਮਾਮਲਾ ਦਰਜ ਹੋਇਆ ਹੈ ਅਤੇ ਇਹ ਸਤਾਰਾਂ ਜਣੇ ਲੜਕੀ ਦੇ ਪਰਿਵਾਰਕ ਮੈਂਬਰ ਦੱਸੇ ਜਾ ਰਹੇ ਹਨ। ਲੜਕੀ ਦਾ

ਕਹਿਣਾ ਹੈ ਕਿ ਜੇਕਰ ਅਦਾਲਤ ਇਸ ਮਾਮਲੇ ਵਿਚ ਇਨਸਾਫ ਨਹੀਂ ਕਰਦਾ ਤਾਂ ਉਹ ਦੋਸ਼ੀਆਂ ਨੂੰ ਖੁਦ ਸਜ਼ਾ ਦੇਵੇਗੀ।ਉਸ ਦੀ ਮੰਗ ਹੈ ਕਿ ਉਸ ਦੇ ਪਤੀ ਦੇ ਕਾਤਲਾਂ ਨੂੰ ਫਾਂ-ਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *