ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ।ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਫੀ ਜ਼ਿਆਦਾ ਜੋਸ਼ ਵਿੱਚ ਦਿਖਾਈ ਦਿੱਤੇ ਉਨ੍ਹਾਂ ਨੇ ਬਹੁਤ ਵਾਰ ਇੰਟਰਵਿਊ ਵੀ ਦੇ ਦਿੱਤਾ ਹੈ ਅਤੇ ਆਪਣੀ ਤਾਜਪੋਸ਼ੀ ਵਾਲੇ ਦਿਨ ਉਨ੍ਹਾਂ ਨੇ ਇੱਕ ਸਪੀਚ ਵੀ ਦਿੱਤੀ ਸੀ,ਜਿਸ ਤੋਂ ਬਾਅਦ ਕਾਫੀ ਵਿਵਾਦ ਵੀ ਖੜ੍ਹੇ ਹੋਏ। ਕਿਉਂਕਿ ਉਨ੍ਹਾਂ ਨੇ ਇਸ ਸਪੀਚ ਦੌਰਾਨ ਕੁੱਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ,ਜਿਸ ਕਾਰਨ ਕੁਝ ਲੋਕ ਉਨ੍ਹਾਂ ਦੇ ਨਾਲ ਨਾਰਾਜ਼ ਹਨ।ਭਾਵੇਂ ਕਿ ਬਹੁਤ ਸਾਰੇ ਲੋਕ ਅਜੇ ਵੀ ਪੱਕੇ ਕਾਂਗਰਸੀ ਬਣਨ ਦਾ ਦਾਅਵਾ ਕਰਦੇ ਹਨ ਅਤੇ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ
ਬਣਨ ਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ।ਪਰ ਦੂਜੇ ਪਾਸੇ ਪੰਜਾਬ ਦੇ ਨਵੀਂ ਪੀੜ੍ਹੀ ਦੇ ਬੱਚੇ ਸਿਆਸਤ ਨੂੰ ਸਮਝਣ ਲੱਗੇ ਹਨ ਅਤੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿੱਚ ਕੁਝ ਬੱਚੇ ਨਵਜੋਤ ਸਿੰਘ ਸਿੱਧੂ ਦੀ ਨਕਲ ਕਰਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਵੱਡੀਆਂ ਗੱਲਾਂ ਕਰਦੇ ਹੋਏ ਦਿਖਾਈ ਦਿੰਦੇ ਹਨ।ਇਸੇ ਤਰੀਕੇ ਨਾਲ ਇਹ ਬੱਚੇ ਵੀ ਉਨ੍ਹਾਂ ਦੀ ਨਕਲ ਕਰਦੇ ਹੋਏ ਵੱਡੇ ਵੱਡੇ ਵਾਅਦੇ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਤੋਂ ਇਲਾਵਾ ਜਿਸ ਤਰੀਕੇ ਨਾਲ ਇਨ੍ਹਾਂ ਵੱਲੋਂ ਇਹ ਡਰਾਮਾ ਕੀਤਾ
ਗਿਆ ਹੈ। ਉਸ ਵਿੱਚ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸ਼ਾਮਿਲ ਕੀਤੀਆਂ ਗਈਆਂ ਹਨ, ਜੋ ਨਵਜੋਤ ਸਿੰਘ ਸਿੱਧੂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹਾ ਕਰਦੀਆਂ ਹਨ।ਕਿਉਂਕਿ ਅਕਸਰ ਹੀ ਉਹ ਦਲ ਬਦਲਦੇ ਹੋਏ ਦਿਖਾਈ ਦਿੰਦੇ ਹਨ।ਕਦੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਖ਼ਿਲਾਫ਼ ਬੋਲਦੇ ਹੋਏ ਦਿਖਾਈ ਦਿੰਦੇ ਹਨ ਅਤੇ ਕਦੇ ਭਾਜਪਾ ਦੇ ਖਿਲਾਫ ਬੋਲਦੇ ਹੋਏ ਦਿਖਾਈ ਦਿੰਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਬਣਨ ਤੋਂ ਬਾਅਦ ਇੱਕ ਬਿਆਨ ਦਿੱਤਾ।ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ
ਕਿ ਪਿਆਸਾ ਖੂਹ ਕੋਲ ਜਾਂਦਾ ਹੈ,ਪਰ ਖੂਹ ਕਦੇ ਵੀ ਪਿਆਸੇ ਕੋਲ ਨਹੀਂ ਜਾਂਦਾ।ਇਸ ਬਿਆਨ ਨੂੰ ਲੈ ਕੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।