ਕਮਾਲੂ ਨੂੰ ਅਸੀਂ ਦਾਰੂ ਭੁੱਕੀ ਦੇ ਕੇ ਜਤਾਇਆ ,ਪਰ ਹੁਣ ਉਹ ਸਾਡੇ ਵੱਲ ਨਹੀਂ ਝਾਕਦਾ

Uncategorized

ਇਕ ਪਾਸੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਕੇਂਦਰ ਸਰਕਾਰ ਨਾਲ ਟਾਕਰਾ ਕਰ ਰਹੇ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਦੂਜੇ ਪਾਸੇ ਪੰਜਾਬ ਵਿਚ ਬਹੁਤ ਸਾਰੇ ਕਿਸਾਨਾਂ ਦੀ ਫਸਲ ਖ਼ਰਾਬ ਹੋ ਰਹੀ ਹੈ।ਕਿਉਂਕਿ ਭਾਰੀ ਮੀਂਹ ਪੈਣ ਨਾਲ ਬਹੁਤ ਸਾਰੇ ਨਦੀਆਂ ਨਾਲਿਆਂ ਦੇ ਬੰਨ੍ਹ ਟੁੱਟ ਰਹੇ ਹਨ।ਜਿਸ ਕਾਰਨ ਪਾਣੀ ਉਨ੍ਹਾਂ ਦੇ ਖੇਤਾਂ ਵਿੱਚ ਜਾ ਰਿਹਾ ਹੈ।ਪਰ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੋਈ ਵੀ ਲੀਡਰ ਅੱਗੇ ਨਹੀਂ ਆ ਰਿਹਾ। ਭਾਵੇਂ ਕਿ ਇਨ੍ਹਾਂ ਲੀਡਰਾਂ ਵੱਲੋਂ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਇਹ ਲੋਕਾਂ ਦੀ ਹਰ ਇਕ ਸਮੱਸਿਆ ਦਾ ਹੱਲ ਕੱਢਦੇ ਹਨ।ਪਰ ਜਿਨ੍ਹਾਂ ਕਿਸਾਨਾਂ ਦੇ ਖੇਤਾਂ

ਵਿੱਚ ਹੜ੍ਹ ਵਰਗਾ ਮਾਹੌਲ ਬਣਿਆ ਹੋਇਆ ਹੈ ਉਨ੍ਹਾਂ ਨਾਲ ਗੱਲਬਾਤ ਕਰਨ ਤੇ ਪਤਾ ਚੱਲਿਆ ਕਿ ਉਨ੍ਹਾਂ ਕੋਲ ਕੋਈ ਵੀ ਲੀਡਰ ਨਹੀਂ ਪਹੁੰਚਿਆ।ਉਨ੍ਹਾਂ ਨੇ ਬਹੁਤ ਵਾਰ ਇਨ੍ਹਾਂ ਲੀਡਰਾਂ ਨੂੰ ਫੋਨ ਕੀਤਾ ਹੈ ਕਿ ਉਹ ਇਨ੍ਹਾਂ ਦੀ ਸਮੱਸਿਆ ਨੂੰ ਆ ਕੇ ਸੁਲਝਾਉਣ।ਪਰ ਇਨ੍ਹਾਂ ਨੂੰ ਕੋਈ ਵੀ ਜਵਾਬ ਨਹੀਂ ਮਿਲ ਰਿਹਾ। ਜਾਣਕਾਰੀ ਮੁਤਾਬਕ ਤਸਵੀਰਾਂ ਮਾਈਸਰਖਾਨੇ ਪਿੰਡ ਤੋਂ ਸਾਹਮਣੇ ਆ ਰਹੀਆਂ ਹਨ।ਜਿੱਥੇ ਬਹੁਤ ਸਾਰੇ ਕਿਸਾਨਾਂ ਦੀ ਫਸਲ ਪਾਣੀ ਨਾਲ ਢਕੀ ਜਾ ਚੁੱਕੀ ਹੈ।ਇਹ ਲੋਕ ਬਹੁਤ ਜ਼ਿਆਦਾ ਦੁਖੀ ਹਨ, ਕਿਉਂਕਿ ਇਨ੍ਹਾਂ ਦੇ ਵਿੱਚੋਂ ਬਹੁਤ ਸਾਰੇ ਕਿਸਾਨ ਅਜਿਹੇ ਹਨ,ਜਿਨ੍ਹਾਂ

ਨੇ ਆਉਣ ਵਾਲੇ ਸਮੇਂ ਵਿੱਚ ਆਪਣੇ ਬੱਚਿਆਂ ਦੇ ਵਿਆਹ ਕਰਨੇ ਸੀ ਜਾਂ ਆਪਣੇ ਘਰ ਪਾਉਣੀ ਸੀ,ਪਰ ਹੁਣ ਇਨ੍ਹਾਂ ਦੀ ਫ਼ਸਲ ਬਿਲਕੁਲ ਖ਼ਰਾਬ ਹੋ ਚੁੱਕੀ ਹੈ।ਜਿਸ ਕਾਰਨ ਇਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਕੋਈ ਉਮੀਦ ਨਹੀਂ ਹੈ ਕਿ ਇਨ੍ਹਾਂ ਨੂੰ ਇਨ੍ਹਾਂ ਦੀ ਫ਼ਸਲ ਦਾ ਮੁਆਵਜ਼ਾ ਮਿਲ ਜਾਵੇਗਾ।ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਮੁਆਵਜ਼ਾ ਦੇਣ ਤੋਂ ਪਹਿਲਾਂ ਕੋਈ ਲੀਡਰ ਆ ਕੇ ਇਨ੍ਹਾਂ ਦੇ ਖੇਤਾਂ ਵਿੱਚ ਬੈਠ ਕੇ ਦੇਖੇ।ਜਿਸ ਤਰੀਕੇ ਨਾਲ ਇਹ ਬੰਨ੍ਹ ਨੂੰ ਬੰਦ ਕਰ ਰਹੇ ਹਨ ਅਤੇ ਲੋਕ ਦਿਨ ਰਾਤ ਮਿਹਨਤ ਕਰ ਕੇ ਆਪਣੀਆਂ ਫਸਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ,ਪਰ ਫਿਰ ਵੀ ਕੋਈ ਫ਼ਾਇਦਾ ਨਹੀਂ ਨਿਕਲ ਰਿਹਾ।

ਜਾਣਕਾਰੀ ਮੁਤਾਬਕ ਇਥੋਂ ਦੇ ਹਲਕੇ ਦਾ ਐਮਐਲਏ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ ਜਿਸਦਾ ਨਾਮ ਜਗਦੇਵ ਕਮਾਲੂ ਦੱਸਿਆ ਜਾ ਰਿਹਾ ਹੈ।

Leave a Reply

Your email address will not be published.