ਪਟਿਆਲਾ ਵਿੱਚ ਲੰਬੇ ਸਮੇਂ ਤੋਂ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।ਇਸ ਦੌਰਾਨ ਪਿਛਲੇ ਇੱਕ ਸੌ ਪੈਂਤੀ ਦਿਨਾਂ ਤੋਂ ਸੁਰਿੰਦਰਪਾਲ ਸਿੰਘ ਨਾਂ ਦਾ ਇੱਕ ਨੌਜਵਾਨ ਟਾਵਰ ਉੱਤੇ ਬੈਠਾ ਹੋਇਆ ਸੀ।ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਲਈ ਪੋਸਟਾਂ ਕੱਢੀਆਂ ਜਾਣ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਵੀ ਫ਼ੈਸਲਾ ਨਹੀਂ ਲਿਆ ਸੀ।ਪਿਛਲੇ ਦਿਨ ਇਹ ਫ਼ੈਸਲਾ ਆਇਆ ਹੈ ਕਿ ਛਿਆਹਠ ਸੌ ਪੈਂਤੀ ਪੋਸਟਾਂ ਕੱਢੀਆਂ
ਜਾਣਗੀਆਂ।ਜਿਸ ਤੋਂ ਬਾਅਦ ਸੁਰਿੰਦਰਪਾਲ ਸਿੰਘ ਨੂੰ ਟਾਵਰ ਤੋਂ ਹੇਠਾਂ ਉਤਾਰਿਆ ਗਿਆ ਹੈ ਅਤੇ ਜਿਸ ਸਮੇਂ ਉਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਾਰਿਆ ਗਿਆ ਉਸ ਸਮੇਂ ਉਨ੍ਹਾਂ ਦੇ ਸਾਥੀਆਂ ਵਿਚ ਕਾਫੀ ਜ਼ਿਆਦਾ ਉਤਸ਼ਾਹ ਸੀ।ਬਹੁਤ ਹੀ ਧਿਆਨ ਨਾਲ ਸੁਰਿੰਦਰਪਾਲ ਸਿੰਘ ਨੂੰ ਟਾਵਰ ਤੋਂ ਹੇਠਾਂ ਉਤਾਰਿਆ ਗਿਆ, ਕਿਉਂਕਿ ਉਨ੍ਹਾਂ ਦੀ ਤਬੀਅਤ ਕਾਫੀ ਖ਼ਰਾਬ ਹੋ ਚੁੱਕੀ ਸੀ।ਦੱਸਿਆ ਜਾ ਰਿਹਾ ਹੈ ਕਿ ਧਰਤੀ ਤੋਂ ਇੰਨਾ ਲੰਬਾ ਸਮਾਂ ਦੂਰ ਰਹਿਣ ਕਾਰਨ ਉਨ੍ਹਾਂ ਦੀ ਚਮੜੀ ਉਤਰਨ ਲੱਗ ਚੁੱਕੀ ਸੀ।ਇਸ ਤੋਂ ਇਲਾਵਾ ਹੋਰ ਵੀ ਗੰਭੀਰ
ਸਮੱਸਿਆਵਾਂ ਪੈਦਾ ਹੋ ਰਹੀਆਂ ਸੀ।ਇਸ ਮੌਕੇ ਸੁਰਿੰਦਰਪਾਲ ਸਿੰਘ ਦੇ ਸਾਥੀਆਂ ਦੇ ਵਿਚ ਕਾਫੀ ਜ਼ਿਆਦਾ ਉਤਸ਼ਾਹ ਦਿਖਾਈ ਦਿੱਤਾ ਉਹ ਸੁਰਿੰਦਰਪਾਲ ਸਿੰਘ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਦਿਖਾਈ ਦਿੱਤੇ ਅਤੇ ਲੋਕਾਂ ਨੇ ਕਿਹਾ ਕਿ ਅੱਜ ਸੁਰਿੰਦਰਪਾਲ ਸਿੰਘ ਦੇ ਇਸ ਸੰਘਰਸ਼ ਦੀ ਬਦੌਲਤ ਛਿਆਹਠ ਪੈਂਤੀ ਘਰਾਂ ਦਾ ਚੁੱਲ੍ਹਾ ਬਲੇਗਾ।ਉਨ੍ਹਾਂ ਦੁਆਰਾ ਕੀਤਾ ਹੋਇਆ ਇਹ ਤਪ ਕਦੇ ਵੀ ਭੁਲਾਇਆ ਤੋਂ ਨਹੀਂ ਭੁੱਲੇਗਾ।ਸੋ ਬਹੁਤ ਸਾਰੇ ਲੋਕ ਇਕੱਠੇ ਹੋਏ ਜਿਨ੍ਹਾਂ ਨੇ ਸੁਰਿੰਦਰਪਾਲ ਸਿੰਘ ਦੇ ਹੇਠਾਂ ਉਤਰਨ ਤੋਂ ਬਾਅਦ ਉਨ੍ਹਾਂ
ਦੇ ਗਲਾਂ ਚ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਪਰ ਸੁਰਿੰਦਰਪਾਲ ਸਿੰਘ ਦੀ ਤਬੀਅਤ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਐਂਬੂਲੈਂਸ ਵਿੱਚ ਪਾ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਭੇਜਿਆ ਗਿਆ।