ਕਿਸਾਨਾਂ ਦੀ ਇਹ ਵੀਡੀਓ ਦੇਖ ਕੇ ਮੋਦੀ ਭਗਤਾਂ ਦੀ ਉੱਡ ਜਾਵੇਗੀ ਨੀਂਦ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੈ, ਪਰ ਫਿਰ ਵੀ ਕੇਂਦਰ ਸਰਕਾਰ ਕਿਸਾਨਾਂ ਉਤੇ ਤਰਸ ਨਹੀਂ ਕਰ ਰਹੀ ਅਤੇ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਪਰ ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਦਿਖਾਈ ਦੇ ਰਹੇ ਹਨ।ਭਾਵੇਂ ਕਿ ਉਹ ਬਹੁਤ ਸਾਰੀਆਂ ਮੁਸੀਬਤਾਂ ਝੱਲ ਰਹੇ ਹਨ।ਫਿਰ ਵੀ ਉਨ੍ਹਾਂ ਦਾ ਇੱਕੋ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੀ,ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਖਾਲੀ ਨਹੀਂ

ਕਰਨਗੇ।ਜਿਸ ਲਈ ਕਿਸਾਨਾਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ।ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਹੁਣ ਕਿਸਾਨਾਂ ਵੱਲੋਂ ਕਿਸਾਨਾਂ ਦੀ ਪਾਰਲੀਮੈਂਟ ਕੀਤੀ ਜਾ ਰਹੀ ਹੈ।ਜਿਸ ਵਿੱਚ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਚਰਚਾ ਕੀਤੀ ਜਾਂਦੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵੱਖੋ ਵੱਖਰੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ।ਇਸ ਦੌਰਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਵੀ ਪਾਣੀ ਖੜ੍ਹਾ ਹੋ ਰਿਹਾ ਹੈ,ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ

ਹਾਲਤ ਨੂੰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਲੋਕਾਂ ਦੇ ਸਾਹਮਣੇ ਰੱਖਿਆ ਕਿ ਕਿਸ ਤਰੀਕੇ ਨਾਲ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਜਿਹੜੇ ਲੋਕ ਕਿਸਾਨੀ ਅੰਦੋਲਨ ਨੂੰ ਪਿਕਨਿਕ ਦੱਸਦੇ ਹਨ ਅਤੇ ਕਹਿੰਦੇ ਹਨ ਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੋਂ ਵਾਪਸ ਆ ਚੁੱਕੇ ਹਨ ਤਾਂ ਉਹ ਦੇਖ ਲੈਣ ਤੇ ਦਿੱਲੀ ਦੀਆਂ ਸਰਹੱਦਾਂ ਉੱਤੇ ਅੱਜ ਵੀ ਕਿਸਾਨ ਮੌਜੂਦ ਹਨ ਅਤੇ ਇੱਥੇ ਕੋਈ ਪਿਕਨਿਕ ਨਹੀਂ ਮਨਾ ਰਹੇ,ਬਲਕਿ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।ਕਿਉਂਕਿ ਉਨ੍ਹਾਂ ਦੁਆਰਾ ਲਗਾਏ ਗਏ ਤੰਬੂ ਖ਼ਰਾਬ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਦਾ ਰਾਸ਼ਨ ਪਾਣੀ

ਖਰਾਬ ਹੋ ਰਿਹਾ ਹੈ।ਬਹੁਤ ਸਾਰੀਆਂ ਥਾਵਾਂ ਤੇ ਗੰਦਾ ਪਾਣੀ ਖਡ਼੍ਹਾ ਹੈ,ਜਿਸ ਨਾਲ ਕਿਸਾਨਾਂ ਨੂੰ ਬੀਮਾਰੀ ਹੋ ਰਹੀ ਹੈ।

Leave a Reply

Your email address will not be published. Required fields are marked *