ਦੋਸਤਾਂ ਦੇ ਨਾਲ ਘਰੋਂ ਗਏ ਨੌਜਵਾਨ ਨਾਲ ਹੋ ਗਿਆ ਇਹ ਵੱਡਾ ਕਾਂਡ, ਦੋਸਤਾਂ ਨੇ ਹੀ ਕੀਤੀਆਂ ਹੱਦਾਂ ਪਾਰ

Uncategorized

ਪੰਜਾਬ ਵਿੱਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ,ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਖਤਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਦੁੱਖ ਝੱਲਣਾ ਪੈਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਤਰਨਤਾਰਨ ਦੇ ਸੈਦਪੁਰ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ ਕਿਉਂਕਿ ਉਸ ਨੇ ਨਸ਼ੇ ਦੀ ਓਵਰਡੋਜ਼ ਲੈ ਲਈ ਸੀ।ਜਾਣਕਾਰੀ ਮੁਤਾਬਕ ਮ੍ਰਿਤਕ ਲੜਕੇ ਦਾ ਨਾਮ ਕੰਵਲਜੀਤ ਸਿੰਘ ਸੀ।ਕਮਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਕੁਝ ਦੋਸਤ ਉਨ੍ਹਾਂ ਦੇ ਘਰ ਆਏ ਸੀ,ਜੋ ਕਮਲਜੀਤ ਨੂੰ ਧੱਕੇ ਨਾਲ ਆਪਣੇ

ਨਾਲ ਲੈ ਗਏ।ਉਸ ਤੋਂ ਬਾਅਦ ਉਨ੍ਹਾਂ ਨੇ ਹੀ ਇਸ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਜਦੋਂ ਕੰਵਲਜੀਤ ਬੇਹੋਸ਼ ਹੋ ਗਿਆ ਤਾਂ ਉਸ ਨੂੰ ਘਰ ਛੱਡ ਗਏ ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਵਿਚ ਪਹੁੰਚਾਇਆ। ਪਰ ਇਲਾਜ ਦੌਰਾਨ ਕੰਵਲਜੀਤ ਨੇ ਦਮ ਤੋੜ ਦਿੱਤਾ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੜਕਿਆਂ ਵੱਲੋਂ ਕੰਵਲਜੀਤ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਗਈ,ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।ਪੁਲੀਸ

ਮੁਲਾਜ਼ਮਾਂ ਨੇ ਲੜਕੇ ਦੇ ਪਿਉ ਦੇ ਬਿਆਨਾਂ ਦੇ ਆਧਾਰ ਤੇ ਪਰਚਾ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ,ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜੋ ਵੱਡੇ ਦਾਅਵੇ ਕਰਦੀ ਸੀ ਕਿ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਵਾ ਦਿੱਤਾ ਜਾਵੇਗਾ,

ਪਰ ਅੱਜ ਵੀ ਪੰਜਾਬ ਵਿਚ ਨਸ਼ਾ ਸ਼ਰ੍ਹੇਆਮ ਵਿਕਦਾ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published.