ਨਾਭੇ ਦੇ ਇਨ੍ਹਾਂ ਪਿੰਡਾਂ ਵਿੱਚ ਸੋਚ ਸਮਝ ਕੇ ਵੜਨ ਲੀਡਰ, ਲੋਕਾਂ ਨੇ ਕੀਤਾ ਸੇਵਾ ਤਾਂ ਖ਼ਾਸ ਪ੍ਰਬੰਧ

Uncategorized

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਝੱਲੀਆਂ ਹਨ।ਪਰ ਫਿਰ ਵੀ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ, ਪਰ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਦਿਖਾਈ ਦੇ ਰਹੇ ਹਨ।ਬਹੁਤ ਸਾਰੇ ਕਿਸਾਨ ਮੁੜ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਪਹੁੰਚ ਰਹੇ ਹਨ।ਇਸੇ ਦੌਰਾਨ ਇੱਕ ਪਿੰਡ ਦੇ ਲੋਕਾਂ ਨੇ ਇਕ ਬਹੁਤ ਵਧੀਆ ਟਰਾਲਾ ਤਿਆਰ ਕੀਤਾ ਹੈ ਤਾਂ ਜੋ ਉੱਥੇ ਬੈਠੇ ਕਿਸਾਨਾਂ ਨੂੰ ਰਾਹਤ ਮਿਲ ਸਕੇ।ਕਿਉਂਕਿ ਦਿੱਲੀ ਦੀਅਾਂ ਸਰਹੱਦਾਂ ਉੱਤੇ ਭਾਰੀ ਮੀਂਹ ਪੈਣ ਕਰਕੇ ਬਹੁਤ ਜ਼ਿਆਦਾ ਪਾਣੀ ਖਡ਼੍ਹ

ਚੁੱਕਿਆ ਹੈ।ਇਸ ਤੋਂ ਇਲਾਵਾ ਇਸ ਕੱਚੀ ਮੌਸਮ ਦੇ ਵਿੱਚ ਬਹੁਤ ਸਾਰੀਆਂ ਜ਼ਹਿਰੀਲੀਆਂ ਚੀਜ਼ਾਂ ਵੀ ਕਿਸਾਨਾਂ ਨੂੰ ਖਤਰਾ ਪਹੁੰਚਾ ਸਕਦੀਆਂ ਹਨ।ਇਸੇ ਨੂੰ ਦੇਖਦੇ ਹੋਏ ਪਿੰਡ ਦੇ ਕਿਸਾਨਾਂ ਨੇ ਇਹ ਫ਼ੈਸਲਾ ਲਿਆ ਕਿ ਉਹ ਇਹ ਟਰਾਲਾ ਤਿਆਰ ਕਰਵਾਉਣਗੇ। ਜਾਣਕਾਰੀ ਮੁਤਾਬਕ ਇਸ ਟਰਾਲੇ ਉਤੇ ਤਿੰਨ ਚਾਰ ਲੱਖ ਰੁਪਏ ਦਾ ਖਰਚਾ ਆਇਆ ਹੈ।ਪਰ ਜੇਕਰ ਕੁੱਝ ਕਿਸਾਨਾਂ ਨੂੰ ਇਸ ਨਾਲ ਰਾਹਤ ਮਿਲਦੀ ਹੈ ਤਾਂ ਇਹ ਬਹੁਤ ਹੀ ਵਧੀਆ ਉਪਰਾਲਾ ਹੈ।ਇਸ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੋਟਾਂ ਨਜ਼ਦੀਕ ਹਨ।ਇਸ ਦੌਰਾਨ ਉਹ ਲੀਡਰਾਂ ਨੂੰ ਆਪਣੇ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ ਅਤੇ

ਬੀਬੀਆਂ ਦਾ ਕਹਿਣਾ ਹੈ ਕਿ ਉਹ ਇੱਟਾਂ ਰੋੜੇ ਮਾਰ ਕੇ ਇਨ੍ਹਾਂ ਲੀਡਰਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਭੰਨਣ ਗਿਆ।ਕਿਉਂਕਿ ਇਨ੍ਹਾਂ ਨੇ ਇਨ੍ਹਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਹੋਇਆ ਹੈ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਲੰਬੇ ਸਮੇਂ ਤੋਂ ਬੈਠੇ ਹੋਏ ਹਨ,ਪਰ ਫਿਰ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਜੇਕਰ ਟਰਾਲੇ ਦੀ ਗੱਲ ਕਰੀਏ ਤਾਂ ਟਰਾਲੇ ਦੇ ਵਿੱਚ ਏਸੀ ਦਾ ਪ੍ਰਬੰਧ ਕੀਤਾ ਜਾਣਾ ਹੈ। ਨਾਲ ਹੀ ਇੱਥੇ ਪੱਖੇ ਵੀ ਲਗਾਏ ਗਏ ਹਨ ਅਤੇ ਹੋਰ ਬਹੁਤ ਸਾਰੀਆਂ ਅਜਿਹੀਆਂ ਸਹੂਲਤਾਂ ਹਨ, ਜਿਸ ਨਾਲ

ਕਿਸਾਨਾਂ ਨੂੰ ਰਾਹਤ ਮਿਲੇਗੀ ਅਤੇ ਉਹ ਲੰਬੇ ਸਮੇਂ ਤਕ ਦਿੱਲੀ ਦੀਆਂ ਸਰਹੱਦਾਂ ਉਤੇ ਰਹਿ ਸਕਣਗੇ।

Leave a Reply

Your email address will not be published.