ਕੈਪਟਨ ਦੇ ਸ਼ਹਿਰ ਵਿਚ ਪੁਲਸ ਅਤੇ ਠੇਕਾ ਮੁਲਾਜ਼ਮਾਂ ਦੇ ਵਿਚਕਾਰ ਹੋਈਆਂ ਝੜਪਾਂ,ਵੇਖੋ ਕਿੰਜ ਚੱਲੀਆਂ ਡਾਂਗਾਂ

Uncategorized

ਪੰਜਾਬ ਵਿੱਚ ਕਾਂਗਰਸ ਸਰਕਾਰ ਦਾ ਸਮਾਂ ਪੂਰਾ ਹੋਣ ਵਾਲਾ ਹੈ,ਕਿਉਂਕਿ ਵਿਧਾਨ ਸਭਾ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹਨ।ਪਰ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਵਿੱਚ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ,ਜਿਸ ਨਾਲ ਪੰਜਾਬ ਦੇ ਲੋਕ ਸੰਤੁਸ਼ਟ ਹੋ ਸਕਣ ਅਤੇ ਲੋਕ ਕਾਂਗਰਸ ਸਰਕਾਰ ਦੀ ਤਾਰੀਫ਼ ਕਰ ਸਕਣ ਅਸੀਂ ਰੋਜ਼ਾਨਾ ਹੀ ਦੇਖਦੇ ਹਾਂ ਕਿ ਬਹੁਤ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਪਟਿਆਲਾ ਦੇ ਵਿੱਚ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਪਹਿਲਾਂ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਕ ਨੌਜਵਾਨ ਦੀ ਜਾਨ ਬਿਲਕੁਲ ਖ਼ਤਰੇ ਵਿੱਚ ਪੈ ਗਈ ਸੀ।ਭਾਵੇਂ ਕਿ

ਇੱਥੇ ਸਿੱਖਿਆ ਵਿਭਾਗ ਨੇ ਇਨ੍ਹਾਂ ਦੀ ਮੰਗ ਨੂੰ ਮੰਨ ਲਿਆ ਸੀ ਉਸ ਤੋਂ ਬਾਅਦ ਕੱਚੇ ਅਧਿਆਪਕਾਂ ਨੇ ਮੁਹਾਲੀ ਵਿਖੇ ਸਿੱਖਿਆ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ,ਪਰ ਅਜੇ ਤੱਕ ਉਨ੍ਹਾਂ ਦਾ ਕੋਈ ਹੱਲ ਨਹੀਂ ਹੋਇਆ। ਹੁਣ ਠੇਕੇ ਵਾਲੇ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀਆਂ ਤਨਖ਼ਾਹਾਂ ਬਹੁਤ ਘੱਟ ਹਨ,ਜਿਸ ਕਾਰਨ ਇਨ੍ਹਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ।ਵਧਦੀ ਹੋਈ ਮਹਿੰਗਾਈ ਵਿਚ ਸੱਤ ਅੱਠ ਹਜ਼ਾਰ ਰੁਪਏ ਦੀ ਨੌਕਰੀ ਨਾਲ ਇਨ੍ਹਾਂ ਦੇ ਘਰ ਨਹੀਂ ਚੱਲ ਰਹੇ।ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਇਹ ਲੋਕ

ਠੇਕੇਦਾਰੀ ਤੇ ਕੰਮ ਕਰ ਰਹੇ ਹਨ। ਪਰ ਜਿਸ ਤਰੀਕੇ ਨਾਲ ਸਰਕਾਰ ਨੇ ਇਨ੍ਹਾਂ ਨਾਲ ਵਾਅਦੇ ਕੀਤੇ ਸੀ ਕਿ ਇਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਤਾਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ।ਬਹੁਤ ਸਾਰੇ ਮੁਲਾਜ਼ਮਾਂ ਨੂੰ ਹਟਾਇਆ ਜਾ ਰਿਹਾ ਹੈ। ਜਿਸ ਕਾਰਨ ਇਨ੍ਹਾਂ ਠੇਕੇ ਵਾਲੇ ਮੁਲਾਜ਼ਮਾਂ ਦੀਆਂ ਨੌਕਰੀਆਂ ਖ਼ਤਰੇ ਵਿੱਚ ਪੈ ਰਹੀਆਂ ਹਨ।ਇਸ ਲਈ ਪਿਛਲੇ ਦਿਨੀਂ ਪਟਿਆਲਾ ਵਿੱਚ ਵੱਡੀ ਗਿਣਤੀ ਵਿਚ ਇਹ ਮੁਲਾਜ਼ਮ ਪਹੁੰਚੇ ਅਤੇ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕੀਤਾ।ਇਸ ਦੌਰਾਨ ਪਾਣੀ ਦੀਆਂ ਬੁਛਾੜਾਂ ਪੁਲੀਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਠੇਕੇ ਦੇ ਮੁਲਾਜ਼ਮਾਂ ਤੇ ਕੀਤੀਆਂ ਗਈਆਂ ਅਤੇ ਬਹੁਤ ਸਾਰੀਆਂ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਈਆਂ,ਜਿੱਥੇ ਇਨ੍ਹਾਂ ਉੱਤੇ ਲਾਠੀਚਾਰਜ ਕੀਤਾ ਜਾ ਰਿਹਾ ਸੀ।ਸੋ

ਇਨ੍ਹਾਂ ਤਸਵੀਰਾਂ ਨੂੰ ਦੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਕਿੰਨੀ ਕੁ ਚਿੰਤਾ ਹੈ।

Leave a Reply

Your email address will not be published. Required fields are marked *