ਬੈਂਕ ਵਿੱਚ ਪੈਸੇ ਜਮ੍ਹਾਂ ਕਰਾਉਣ ਤੋਂ ਪਹਿਲਾਂ ਜ਼ਰੂਰ ਵੇਖੋ ਇਹ ਵੀਡੀਓ, ਉੱਡ ਜਾਣਗੇ ਤੁਹਾਡੇ ਹੋਸ਼

Uncategorized

ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਕੁਝ ਚੋਰਾਂ ਨੇ ਸਹਿਕਾਰੀ ਕੋਆਪਰੇਟਿਵ ਬੈਂਕ ਵਿੱਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਜਾਣਕਾਰੀ ਮੁਤਾਬਕ ਇਹ ਚੋਰ ਬੈਂਕ ਦੀ ਕੰਧ ਨੂੰ ਢਾਹ ਕੇ ਅੰਦਰ ਦਾਖਲ ਹੋਏ।ਉਸ ਤੋਂ ਬਾਅਦ ਇਨ੍ਹਾਂ ਨੇ ਬੈਂਕਾਂ ਦੇ ਵਿਚੋਂ ਚਾਰ ਲੱਖ ਸੱਠ ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ।ਜਿਸ ਸਮੇਂ ਇਹ ਚੋਰ ਬੈਂਕ ਦੇ ਅੰਦਰ ਦਾਖ਼ਲ ਹੋ ਰਹੇ ਸੀ ਅਤੇ ਬੈਂਕ ਦੇ ਵਿਚੋਂ ਚੋਰੀ ਕਰ ਰਹੇ ਸੀ ਤਾਂ ਉਸ ਸਮੇਂ ਦੀਆਂ ਕੁਝ ਸੀਸੀਟੀਵੀ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸੇ ਤਰੀਕੇ ਨਾਲ ਇਹ ਚੋਰ ਬੇਖੌਫ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਸੋ ਇਸ ਮਾਮਲੇ ਵਿਚ ਪੁਲਸ ਮੁਲਾਜ਼ਮਾਂ ਨੇ ਮੁਕੱਦਮਾ ਦਰਜ ਕਰ ਲਿਆ ਹੈ ਪੁਲੀਸ ਮੁਲਾਜ਼ਮਾਂ ਵੱਲੋਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਦੇ ਆਧਾਰ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਸੋ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ

ਹਨ,ਜਿੱਥੇ ਨੌਜਵਾਨਾਂ ਵੱਲੋਂ ਚੋਰੀ ਕੀਤੀ ਜਾਂਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹਨ। ਪੰਜਾਬ ਵਿੱਚ ਦਿਨੋਂ ਦਿਨ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ।ਲੋਕਾਂ ਦੇ ਕੋਲ ਕੋਈ ਕੰਮ ਨਹੀਂ ਹੈ,ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ।ਇਸ ਤੋਂ ਇਲਾਵਾ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਵੱਲ ਨੂੰ ਤੁਰ ਪਏ ਹਨ।ਜਿਸ ਕਾਰਨ ਉਨ੍ਹਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਪੈਂਦਾ ਹੈ।ਸੋ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਬਾਰੇ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ

ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *