ਨਵਜੋਤ ਸਿੱਧੂ ਦਾ ਹੋਇਆ ਡਾਂਗਾਂ ਨਾਲ ਸਵਾਗਤ,ਵੇਖੋ ਕਿਵੇਂ ਭੜਕ ਰਹੇ ਹਨ ਲੋਕ

Uncategorized

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ,ਜਿਸ ਕਾਰਨ ਪੰਜਾਬ ਵਿੱਚ ਸਿਆਸੀ ਦੌਰ ਚੱਲ ਰਿਹਾ ਹੈ।ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੇ ਲੋਕਾਂ ਦੇ ਦਿਲਾਂ ਦੇ ਵਿਚ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸ ਸਕਣ ਕਿ ਉਹ ਪੰਜਾਬ ਦੇ ਲੋਕਾਂ ਦੇ ਕਿੰਨੇ ਜ਼ਿਆਦਾ ਹਿਮਾਇਤੀ ਹਨ। ਪਰ ਜੇਕਰ ਅਸਲ ਵਿੱਚ ਵੇਖਿਆ ਜਾਵੇ ਤਾਂ ਅੱਜਕੱਲ੍ਹ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਬੁਰੇ ਹੋ ਚੁੱਕੇ ਹਨ। ਪੰਜਾਬ ਵਿੱਚ ਬੇਰੁਜ਼ਗਾਰੀ ਮਹਿੰਗਾਈ ਨਸ਼ੇ ਬੇਅਦਬੀ ਦੇ ਨਾਲ ਨਾਲ ਹੋਰ ਵੀ

ਅਨੇਕਾਂ ਮੁੱਦੇ ਹਨ,ਜਿਨ੍ਹਾਂ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਪਰ ਕਿਸੇ ਵੱਲੋਂ ਵੀ ਇਸ ਉੱਤੇ ਕੰਮ ਨਹੀਂ ਕੀਤਾ ਜਾ ਰਿਹਾ।ਅਕਸਰ ਅਸੀਂ ਦੇਖਦੇ ਹਾਂ ਕਿ ਜਦੋਂ ਵੋਟਾਂ ਨਜ਼ਦੀਕ ਹੁੰਦੀਆਂ ਹਨ ਬਹੁਤ ਸਾਰੇ ਸਿਆਸੀ ਲੀਡਰ ਲੋਕਾਂ ਨੂੰ ਇਹ ਜਤਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਉਹ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਹੀ ਕੰਮ ਕਰਦੇ ਹਨ।ਪਰ ਅੱਜਕੱਲ੍ਹ ਲੋਕਾਂ ਨੂੰ ਸਮਝ ਆਉਣ ਲੱਗੀ ਹੈ ਕਿ ਇਹ ਲੀਡਰ ਵੋਟਾਂ ਦੇ ਨਜ਼ਦੀਕ ਆ ਕੇ ਹੀ ਉਨ੍ਹਾਂ ਦੇ ਅੱਗੇ ਪਿੱਛੇ ਘੁੰਮਦੇ ਹਨ।ਪਰ ਬਾਅਦ ਵਿੱਚ ਇਹ ਆਪਣੇ ਕੀਤੇ ਹੋਏ ਵਾਅਦੇ ਵੀ ਭੁੱਲ

ਜਾਂਦੇ ਹਨ।ਪੰਜਾਬ ਵਿੱਚ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਰੋਜ਼ਾਨਾ ਕੋਈ ਨਾ ਕੋਈ ਵਿਭਾਗ ਧਰਨਾ ਪ੍ਰਦਰਸ਼ਨ ਕਰਦਾ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾਂਦੀ ਹੈ, ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਕਿਸੇ ਦਾ ਕੋਈ ਮੁੱਦਾ ਸੁਲਝਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ।ਲੰਬੇ ਸਮੇਂ ਤੋਂ ਅਸੀਂ ਦੇਖ ਰਹੇ ਹਾਂ ਕਿ ਕਾਂਗਰਸ ਪਾਰਟੀ ਦੇ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਸੀ ਅਤੇ ਹੁਣ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ।ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਸਮਾਗਮ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਡੇ ਵੱਡੇ ਪੋਸਟਰ ਲਗਾਏ ਜਾ ਰਹੇ ਹਨ। ਪਰ ਸੋਸ਼ਲ ਮੀਡੀਆ ਉੱਤੇ ਇਕ

ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਗੁੱਸੇ ਵਿੱਚ ਆਏ ਕੁਝ ਲੋਕਾਂ ਨੇ ਸੋਟੀਆਂ ਮਾਰ ਮਾਰ ਕੇ ਸਿੱਧੂ ਦੇ ਇਨ੍ਹਾਂ ਪੋਸਟਰਾਂ ਦਾ ਹਾਲ ਵਿਗਾੜ ਦਿੱਤਾ ਅਤੇ ਇਨ੍ਹਾਂ ਨੂੰ ਪਾੜ ਕੇ ਚਕਨਾਚੂਰ ਕਰ ਦਿੱਤਾ।

Leave a Reply

Your email address will not be published.