ਜਿਹੜੇ ਕਹਿੰਦੇ ਨੇ ਪੰਜਾਬ ਚੋਂ ਨਸ਼ੇ ਦਾ ਲੱਕ ਨਹੀਂ ਟੁੱਟਿਆ ,ਵੇਖਣ ਇਹ ਵੀਡੀਓ, ਏ ਐੱਸ ਆਈ ਨੇ ਕੀਤਾ ਵੱਡਾ ਕਾਂਡ

Uncategorized

ਪੰਜਾਬ ਵਿੱਚ ਨਸ਼ੇ ਦੀ ਤਸਕਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਪੁਲਸ ਮੁਲਾਜ਼ਮਾਂ ਨੇ ਨਾਕਾ ਲਗਾਇਆ ਹੋਇਆ ਸੀ ਅਤੇ ਇਸ ਨਾਕੇ ਦੌਰਾਨ ਜਦੋਂ ਉਨ੍ਹਾਂ ਨੇ ਇਕ ਸਕਾਰਪੀਓ ਗੱਡੀ ਨੂੰ ਰੋਕਿਆ ਤਾਂ ਉਸ ਵਿੱਚ ਤਿੰਨ ਕੁਇੰਟਲ ਪੰਜਾਹ ਗ੍ਰਾਮ ਭੁੱਕੀ ਬਰਾਮਦ ਕੀਤੀ ਗਈ।ਜਾਣਕਾਰੀ ਮੁਤਾਬਕ ਇਸ ਦੀ ਤਸਕਰੀ ਵਿੱਚ ਇਕ ਏਐਸਆਈ ਵੀ ਸ਼ਾਮਲ ਹੈ।ਹੁਣ ਲੁਧਿਆਣਾ ਪੁਲੀਸ ਨੇ ਇਸ ਏ ਐਸ ਆਈ ਦੇ ਸਮੇਤ ਤਿੰਨ ਜਣਿਆਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਇਸ ਮਾਮਲੇ ਵਿਚ ਇਕ ਔਰਤ ਵੀ ਸ਼ਾਮਲ ਹੈ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ

ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਇੰਨੀ ਵੱਡੀ ਮਾਤਰਾ ਦੇ ਵਿੱਚ ਇਹ ਭੁੱਕੀ ਕਿੱਥੋਂ ਲੈ ਕੇ ਆਏ ਸੀ ਅਤੇ ਇਨ੍ਹਾਂ ਨੇ ਇਸ ਭੁੱਕੀ ਨੂੰ ਕਿਥੇ ਸਪਲਾਈ ਕਰਨਾ ਸੀ।ਕਿਉਂਕਿ ਜੇਕਰ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਮਿਲਦਾ ਹੈ ਤਾਂ ਇਸ ਤਸਕਰੀ ਨਾਲ ਜੁੜੇ ਹੋਏ ਹੋਰ ਵੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।ਸੋ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਦੂਸਰੀਆਂ ਘੜੀਆਂ ਨੂੰ ਵੀ ਦੇਖਣ ਦੀ ਕੋਸ਼ਿਸ਼ ਕੀਤੀ ਜਾ

ਰਹੀ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਲੋਕਾਂ ਦਾ ਸ਼ੱਕ ਯਕੀਨ ਵਿੱਚ ਬਦਲਦਾ ਜਾ ਰਿਹਾ ਹੈ,ਕਿਉਂਕਿ ਅਕਸਰ ਹੀ ਲੋਕ ਇਹ ਕਹਿੰਦੇ ਹੋਏ ਦਿਖਾਈ ਦਿੰਦੇ ਹਨ ਕਿ ਪੰਜਾਬ ਪੁਲੀਸ ਦਾ ਹੱਥ ਨਸ਼ਾ ਤਸਕਰੀ ਦੇ ਵਿੱਚ ਹੱਥ ਹੈ ਅਤੇ ਜਦੋਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਸਮੇਂ ਇਹ ਸ਼ੱਕ ਯਕੀਨ ਵਿੱਚ ਬਦਲਣ ਲੱਗ ਜਾਂਦੇ ਹਨ।ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ

ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *