ਰਾਜਬੀਰ ਜਵੰਦਾ ਪਹੁੰਚਾ ਦਿੱਲੀ ਧਰਨੇ ਦੇ ਉੱਪਰ ,ਕਹਿ ਦਿੱਤੀ ਇਹ ਵੱਡੀ ਗੱਲ

Uncategorized

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ,ਪਰ ਫਿਰ ਵੀ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਜਿਸ ਕਾਰਨ ਕਿਸਾਨਾਂ ਨੂੰ ਇਸ ਅੰਦੋਲਨ ਨੂੰ ਹੋਰ ਵੀ ਲੰਬਾ ਲਿਜਾਣਾ ਪੈ ਰਿਹਾ ਹੈ,ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਹ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਤੂੰ ਵਾਪਸ ਘਰਾਂ ਨੂੰ ਨਹੀਂ ਪਰਤਣਗੇ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨਾਂ ਦੇ ਸ਼ੁਰੂਆਤੀ ਦਿਨਾਂ ਦੇ ਵਿੱਚ ਬਹੁਤ ਸਾਰੇ ਕਲਾਕਾਰ ਦਿੱਲੀ ਦੀਆਂ ਸਰਹੱਦਾਂ ਉੱਤੇ ਪਹੁੰਚੇ ਸੀ ਅਤੇ ਨਾਲ ਹੀ ਬਹੁਤ ਸਾਰੇ ਨੌਜਵਾਨ ਵੀ ਦਿੱਲੀ

ਦੀਆਂ ਸਰਹੱਦਾਂ ਉੱਤੇ ਪਹੁੰਚਦੇ ਰਹੇ ਸੀ।ਪਰ ਅੱਜਕੱਲ੍ਹ ਕਿਸਾਨੀ ਅੰਦੋਲਨ ਵਿਚ ਕਿਸਾਨਾਂ ਦੀ ਗਿਣਤੀ ਵੀ ਘਟੀ ਹੈ ਅਤੇ ਕਲਾਕਾਰ ਵੀ ਇਸ ਕਿਸਾਨੀ ਅੰਦੋਲਨ ਤੋਂ ਦੂਰ ਹੋਏ ਹਨ,ਜਿਸ ਕਾਰਨ ਕਿਸਾਨੀ ਅੰਦੋਲਨ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ।ਪਰ ਹੁਣ ਮੁੜ ਤੋਂ ਕਿਸਾਨ ਦੁਬਾਰਾ ਜਾਗਣ ਲੱਗੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ਵੱਲ ਵਧਣ ਲੱਗੇ ਹਨ ਅਤੇ ਬਹੁਤ ਸਾਰੇ ਕਲਾਕਾਰ ਵੀ ਦੁਬਾਰਾ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਜਾ ਰਹੇ ਹਨ ਅਤੇ ਉਨਾਂ ਕਿਸਾਨਾ ਅੱਗੇ ਸਿਰ ਝੁਕਾ ਰਹੇ ਹਨ ਜੋ ਅਜੇ ਤਕ ਵੀ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਰਹੇ ਅਤੇ ਮੀਂਹ ਹਨ੍ਹੇਰੀ ਸਹਿੰਦੇ ਹੋਏ

ਉਹਨਾਂ ਨੇ ਇਸ ਅੰਦੋਲਨ ਨੂੰ ਜਾਰੀ ਰੱਖਿਆ।ਪਿਛਲੇ ਦਿਨੀਂ ਕਿਸਾਨੀ ਅੰਦੋਲਨ ਵਿਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਰਾਜਵੀਰ ਜਵੰਦਾ ਪਹੁੰਚੇ ਉਹ ਆਪਣੇ ਹੋਰ ਵੀ ਬਹੁਤ ਸਾਰੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਆਏ ਸੀ।ਇਸ ਦੌਰਾਨ ਰਾਜਬੀਰ ਜਵੰਦਾ ਨੇ ਇਕ ਸਪੀਚ ਵੀ ਦਿੱਤੀ।ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੋਟਾਂ ਹੋਣ ਵਾਲੀਆਂ ਹਨ ਤਾਂ ਇੱਥੇ ਲੋਕਾਂ ਨੂੰ ਸਮਝਦਾਰੀ ਨਾਲ ਲੀਡਰ ਚੁਣਨੇ ਪੈਣਗੇ।ਕਿਉਂਕਿ ਅੱਜ ਤਕ ਲੋਕਾਂ ਨੂੰ ਲੀਡਰਾਂ ਨੇ ਬਹੁਤ ਜ਼ਿਆਦਾ ਲੁੱਟ ਲਿਆ ਹੈ ਅਤੇ ਹੁਣ

ਜ਼ਰੂਰਤ ਹੈ ਕਿ ਅਸੀਂ ਸਮਝਦਾਰੀ ਤੋਂ ਕੰਮ ਲਈਏ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਨੂੰ ਹਰ ਛੋਟੀ ਮੁਸੀਬਤ ਤੋਂ ਬਾਹਰ ਨਿਕਲਣ ਲਈ ਧਰਨਾ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਾ ਪਵੇ।

Leave a Reply

Your email address will not be published.