ਕਾਲੇ ਕੱਛਿਆਂ ਵਾਲਿਆਂ ਨੇ ਫਿਰ ਤੋਂ ਮਚਾਇਆ ਆਤੰਕ, ਦੇਖੋ ਕਿੱਥੇ ਕਿੱਥੇ ਕੀਤੀ ਡਕੈਤੀ

Uncategorized

ਪਿਛਲੇ ਸਮਿਆਂ ਦੇ ਵਿੱਚ ਪੰਜਾਬ ਵਿੱਚ ਕਾਲੇ ਕੱਛਿਆਂ ਵਾਲਿਆਂ ਦੀ ਦਹਿਸ਼ਤ ਫੈਲੀ ਸੀ,ਜੋ ਚੋਰੀਆਂ ਕਰਿਆ ਕਰਦੇ ਸੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿਆ ਕਰਦੇ ਸੀ।ਇਸੇ ਤਰ੍ਹਾਂ ਦੀਆਂ ਤਸਵੀਰਾਂ ਹਰਿਆਣਾ ਦੇ ਹਿਸਾਰ ਤੋਂ ਸਾਹਮਣੇ ਆ ਰਹੀਆਂ ਹਨ, ਜਿੱਥੇ ਇੱਕ ਕਰੋੜਪਤੀ ਵਿਅਕਤੀ ਦੇ ਘਰ ਚੋਰੀ ਹੋਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚੋਰਾਂ ਨੇ ਕਾਲੇ ਕੱਛੇ ਭਰ ਕੇ ਸੀ ਜਿਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਹਨ।ਇਸ ਮੌਕੇ ਦੀ ਇਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ,ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਤਿੰਨ ਚਾਰ ਵਾਰ ਚੋਰ

ਬੇਖੌਫ ਹੋ ਕੇ ਘਰ ਦੇ ਵਿਚ ਘੁੰਮਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਸਮਾਜ ਦੀ ਭਾਲ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਹੱਥਾਂ ਦੇ ਵਿੱਚ ਹ-ਥਿ-ਆ-ਰ ਵੀ ਹਨ,ਜਿਸ ਕਾਰਨ ਘਰ ਵਿੱਚ ਕੋਈ ਵੀ ਉੱਠ ਕੇ ਨਹੀਂ ਆਇਆ। ਜਾਣਕਾਰੀ ਮੁਤਾਬਕ ਇਨ੍ਹਾਂ ਚੋਰਾਂ ਨੇ ਇਸ ਘਰ ਵਿਚੋਂ ਪੰਜਾਹ ਤੋਲੇ ਸੋਨਾ ਸਾਢੇ ਤਿੰਨ ਕਿਲੋ ਚਾਂਦੀ ਅਤੇ ਸੱਤ ਲੱਖ ਰੁਪਏ ਦੀ ਨਕਦੀ ਚੋਰੀ ਕੀਤੀ ਹੈ।ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਦਾ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ, ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਪਹਿਲੀ ਚੋਰੀ ਨਹੀਂ ਹੋਈ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਚੋਰੀਆਂ ਹੋ

ਚੁੱਕੀਆਂ ਹਨ। ਪਰ ਅਜੇ ਤੱਕ ਇਨ੍ਹਾਂ ਚੋਰੀਆਂ ਵਿੱਚ ਪਾਏ ਗਏ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਭਾਵੇਂ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪਰ ਅਸੀਂ ਅਕਸਰ ਦੇਖਦੇ ਹਾਂ ਕਿ ਚੋਰੀ ਦੀਆਂ ਵਾਰਦਾਤਾਂ ਦੇ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਢਿੱਲੀ ਕਾਰਵਾਈ ਕੀਤੀ ਜਾਂਦੀ ਹੈ।ਜਿਸ ਕਾਰਨ ਇਹ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਦੇ ਹੋਰ ਵੀ ਬਹੁਤ ਸਾਰੇ ਕਾਰਨ ਹਨ। ਦੇਸ਼ ਵਿਚ ਦਿਨੋਂ

ਦਿਨ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਨਾਲ ਨਾਲ ਨਸ਼ੇ ਵਧਦੇ ਜਾ ਰਹੇ ਹਨ,ਜਿਸ ਕਾਰਨ ਲੋਕ ਅਜਿਹੇ ਗ਼ਲਤ ਕੰਮ ਕਰਦੇ ਹਨ।ਜਿਸ ਨਾਲ ਆਮ ਲੋਕਾਂ ਦਾ ਨੁਕਸਾਨ ਹੁੰਦਾ ਹੈ।

Leave a Reply

Your email address will not be published.