ਅਕਸਰ ਹੀ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋਈ,ਜਿਸ ਚ ਇਕ ਨੌਜਵਾਨ ਲੜਕੀ ਇਕ ਇਮਾਰਤ ਦੀ ਪੰਜਵੀਂ ਮੰਜ਼ਿਲ ਦੀ ਗਰਿੱਲ ਵਿੱਚ ਫਸ ਗਈ।ਜਾਣਕਾਰੀ ਮੁਤਾਬਕ ਇਹ ਲੜਕੀ ਆਪਣੇ ਘਰ ਚ ਆਪਣੇ ਬਾਲਕ ਸੁਕਾ ਰਹੀ ਸੀ ਇਸੇ ਦੌਰਾਨ ਇਸ ਦਾ ਪੈਰ ਤਿਲਕ ਗਿਆ ਅਤੇ ਇਹ ਹੇਠਾਂ ਡਿੱਗ ਗਈ। ਇਸੇ ਦੌਰਾਨ ਇਸ ਦਾ ਹੱਥ ਇੱਕ ਸਾੜ੍ਹੀ ਵਿੱਚ ਪਿਆ ਅਤੇ ਇਸ ਸਾੜ੍ਹੀ ਦੇ ਸਹਾਰੇ ਇਹ ਲੜਕੀ
ਪੰਜਵੀਂ ਮੰਜ਼ਿਲ ਦੀ ਗਰਲ ਉੱਤੇ ਖੜ੍ਹੀ ਰਹੀ।ਜਾਣਕਾਰੀ ਮੁਤਾਬਕ ਦੋ ਘੰਟੇ ਦਾ ਰੈਸਕਿਊ ਆਪ੍ਰੇਸ਼ਨ ਤੋਂ ਬਾਅਦ ਇਸ ਲੜਕੀ ਨੂੰ ਹੇਠਾਂ ਉਤਾਰਿਆ ਗਿਆ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਰੈਸਕਿਊ ਆਪ੍ਰੇਸ਼ਨ ਕੀਤਾ ਗਿਆ ਅਤੇ ਲੜਕੀ ਨੂੰ ਹੇਠਾਂ ਉਤਾਰਿਆ ਗਿਆ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਪਣੇ ਘਰਾਂ ਵਿੱਚ ਚੌਕੰਨੇ ਹੋ ਕੇ ਰਹਿਣਾ ਚਾਹੀਦਾ ਹੈ। ਕੋਈ ਵੀ ਅਜਿਹੀ ਗਲਤੀ ਨਹੀਂ ਕਰਨੀ ਚਾਹੀਦੀ, ਜਿਸ ਨਾਲ ਕਿਸੇ ਦੀ ਜਾਨ ਖ਼ਤਰੇ ਵਿੱਚ ਪੈ
ਜਾਵੇ।ਪਰ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਵੱਖੋ ਵੱਖਰੇ ਸਵਾਲ ਕਰ ਰਹੇ ਹਨ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਮਾਮਲਾ ਕੁਝ ਹੋਰ ਲੱਗਦਾ ਹੈ।ਕਿਉਂਕਿ ਜਿਸ ਤਰੀਕੇ ਨਾਲ ਕਿਹਾ ਜਾ ਰਿਹਾ ਹੈ ਕਿ ਲੜਕੀ ਆਪਣੇ ਬਾਲ ਸੁਕਾ ਰਹੀ ਸੀ।ਪਰ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਲੜਕੀ ਦੇ ਵਾਲ ਬੰਨ੍ਹੇ ਹੋਏ ਹਨ। ਇਸ ਮਾਮਲੇ ਦੀ ਅਸਲੀ ਵਜ੍ਹਾ ਦਾ ਪਤਾ ਨਹੀਂ ਚੱਲ ਸਕਿਆ।ਪਰ ਲੜਕੀ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਗਿਆ,ਜਿਸ ਤੋਂ ਬਾਅਦ ਉਸਦਾ ਪਰਿਵਾਰ ਖੁਸ਼ ਹੈ।ਤੁਹਾਡਾ
ਇਸ ਮਾਮਲੇ ਬਾਰੇ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।