ਤਰਨਤਾਰਨ ਦੇ ਕਸਬਾ ਝਬਾਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆ ਰਿਹਾ ਹੈ,ਜਿਸ ਨੇ ਸਾਰਿਆਂ ਦਾ ਦਿਲ ਦਹਿਲਾ ਕੇ ਰੱਖ ਦਿੱਤਾ ਹੈ।ਜਾਣਕਾਰੀ ਮੁਤਾਬਕ ਇਥੇ ਸਪੇਅਰ ਪਾਰਟ ਵਾਲੇ ਇੱਕ ਦੁਕਾਨਦਾਰ ਨੇ ਆਪਣੀ ਹੀ ਦੁਕਾਨ ਉੱਤੇ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ ਬੇ-ਰ-ਹਿ-ਮੀ ਨਾਲ ਕੁੱਟਿਆ,ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸ਼ਰਨਜੀਤ ਸਿੰਘ ਉਤੇ ਚੋਰੀ ਦਾ ਇਲਜ਼ਾਮ ਸੀ,ਜਿਸ ਤੋਂ ਬਾਅਦ ਉਸ ਨੂੰ ਪੁੱਠਾ ਲਟਕਾ ਕੇ ਉਸ ਨੂੰ ਬੜੀ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ।ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਵਿਅਕਤੀ ਇਸ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਕੁੱਟ ਰਹੇ ਹਨ।
ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਰੌਂਗਟੇ ਖੜ੍ਹੇ ਹੋ ਗਏ।ਕਿਉਂਕਿ ਉਸ ਨੌਜਵਾਨ ਨੂੰ ਜਾਨਵਰਾਂ ਦੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ।ਇਸ ਨੌਜਵਾਨ ਦੀ ਮੌਤ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਚਾਰ ਜਣਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾ ਰਹੀ ਹੈ। ਛਾਣਬੀਣ ਦੇ
ਆਧਾਰ ਤੇ ਜੋ ਵੀ ਗੱਲਬਾਤ ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਸੋ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ,ਜਿੱਥੇ ਲੋਕਾਂ ਦੇ ਵਿੱਚ ਇਨਸਾਨੀਅਤ ਖ਼ਤਮ ਹੁੰਦੀ ਦਿਖਾਈ ਦੇ ਰਹੀ ਹੈ।ਲੋਕ ਇਨਸਾਨ ਨੂੰ ਇਨਸਾਨ ਨਹੀਂ, ਬਲਕਿ ਜਾਨਵਰ ਤੋਂ ਵੀ ਭੈੜੇ ਤਰੀਕੇ ਨਾਲ ਕੱਟਦੇ ਵੱਢਦੇ ਦਿਖਾਈ ਦਿੰਦੇ ਹਨ।ਅੱਜਕੱਲ੍ਹ ਲੋਕਾਂ ਦਾ ਗੁੱਸਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਹਰੇਕ ਮਾਮਲੇ ਨੂੰ ਝਗੜਾ ਕਰਕੇ
ਹੀ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਇਸ ਝਗੜੇ ਦੇ ਚੱਲਦੇ ਹੀ ਕ-ਤ-ਲ ਕਰ ਦਿੱਤੇ ਜਾਂਦੇ ਹਨ।