ਪੰਜਾਬ ਵਿੱਚ ਕ-ਤ-ਲ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਗੁਰਦਾਸਪੁਰ ਦੇ ਪਿੰਡ ਭਾਮ ਤੋਂ ਸਾਹਮਣੇ ਆ ਰਿਹਾ ਹੈ।ਜਿਥੇ ਇਕ ਨੌਜਵਾਨ ਲੜਕੇ ਨੂੰ ਗੋ-ਲੀ-ਆਂ ਨਾਲ ਛਲਣੀ ਕਰ ਦਿੱਤਾ ਗਿਆ,ਉਸ ਤੋਂ ਬਾਅਦ ਉਸਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਇਸ ਨੌਜਵਾਨ ਦੀ ਲਾ-ਸ਼ ਇਕ ਟਿਊਬਵੈੱਲਾਂ ਦੇ ਨਜ਼ਦੀਕ ਪਈ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਦੋ ਲੜਕੇ ਘਰੋਂ ਆਪਣੇ ਮੋਟਰਸਾਈਕਲ ਉੱਤੇ ਬਿਠਾ ਕੇ ਲਿਆਏ ਸੀ। ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਨੌਜਵਾਨ ਨੂੰ ਫੋਨ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ,ਪਰ
ਇਸ ਦਾ ਫੋਨ ਬੰਦ ਆ ਰਿਹਾ ਸੀ;ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਇਹ ਸੂਚਨਾ ਮਿਲਦੀ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਿਸੇ ਨੇ ਕ-ਤ-ਲ ਕਰ ਦਿੱਤਾ ਹੈ।ਉਸ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ਵਿੱਚ ਆ ਜਾਂਦੇ ਹਨ ਅਤੇ ਇਕਦਮ ਹੀ ਉਹ ਟਿਊਬਵੈੱਲ ਤੇ ਪਹੁੰਚਦੇ ਹਨ।ਉੱਥੇ ਉਨ੍ਹਾਂ ਦੇ ਪੁੱਤਰ ਦੀ ਲਾ-ਸ਼ ਬਰਾਮਦ ਕੀਤੀ ਜਾਂਦੀ ਹੈ।ਉਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਇਸਦੀ ਸੂਚਨਾ ਦਿੱਤੀ ਗਈ ਹੈ।ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਅਣਪਛਾਤੇ
ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਹੋਇਆ ਹੈ।ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਇਕ ਸ਼ੂਗਰ ਮਿੱਲ ਵਿੱਚ ਸਕਿਉਰਿਟੀ ਗਾਰਡ ਵਜੋਂ ਕੰਮ ਕਰਦਾ ਸੀ।ਸੋ ਅੱਜਕੱਲ੍ਹ ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ ਹਨ।
ਦਿਨੋਂ ਦਿਨ ਕ-ਤ-ਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਪਿੱਛੇ ਪੰਜਾਬ ਦਾ ਸਿਸਟਮ ਕਿਤੇ ਨਾ ਕਿਤੇ ਜ਼ਰੂਰ ਜ਼ਿੰਮੇਵਾਰ ਹੈ।