ਵੇਖੋ ਚੋਰਾਂ ਵਰਗੀ ਪੁਲਿਸ ,ਕੰਧਾਂ ਟੱਪ ਕੇ ਫੜ ਗਈ ਘਰ ਦੇ ਅੰਦਰ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੱਲ ਹੁੰਦੀਆਂ ਹਨ।ਜਿੱਥੇ ਪੰਜਾਬ ਪੁਲੀਸ ਉੱਤੇ ਬਹੁਤ ਵੱਡੇ ਸਵਾਲ ਖੜ੍ਹੇ ਹੋ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿਚ ਕੁਝ ਪੁਲਸ ਮੁਲਾਜ਼ਮ ਇੱਕ ਘਰ ਵਿੱਚ ਕੰਧਾਂ ਟੱਪ ਕੇ ਦਾਖਲ ਹੁੰਦੇ ਹਨ।ਉਸ ਤੋਂ ਬਾਅਦ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੰਦੇ ਹਨ,ਘਰ ਵਿੱਚ ਕੋਈ ਵੀ ਮੌਜੂਦ ਨਹੀਂ ਹੁੰਦਾ।ਜਦੋਂ ਪੁਲਸ ਮੁਲਾਜ਼ਮਾਂ ਨੂੰ ਕੁਝ ਵੀ ਨਹੀਂ ਮਿਲਦਾ ਤਾਂ ਉਹ ਘਰ ਵਿਚ ਖੜ੍ਹੇ ਇਕ ਮੋਟਰਸਾਈਕਲ ਅਤੇ ਇੱਕ ਬੁਲਟ ਨੂੰ ਆਪਣੇ ਨਾਲ ਲੈ ਜਾਂਦੇ ਹਨ।ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ

ਪੁਲੀਸ ਮੁਲਾਜ਼ਮਾਂ ਨੂੰ ਚੋਰ ਕਿਹਾ ਜਾ ਰਿਹਾ ਹੈ,ਕਿਉਂਕਿ ਉਨ੍ਹਾਂ ਨੇ ਚੋਰਾਂ ਵਾਲੀ ਹਰਕਤ ਕੀਤੀ ਹੈ।ਜਦੋਂ ਇਸ ਮਾਮਲੇ ਬਾਰੇ ਸੀਨੀਅਰ ਪੁਲੀਸ ਮੁਲਾਜ਼ਮ ਕੋਲੋਂ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਇਹ ਵੀਡੀਓ ਨਹੀਂ ਦੇਖੀ।ਵੀਡੀਓ ਦੇਖਣ ਤੋਂ ਬਾਅਦ ਉਹ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਵਾਉਣਗੇ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ।ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ, ਜਿਸ ਘਰ ਵਿਚ ਇਸ ਤਰੀਕੇ ਦੀ ਹਰਕਤ ਕੀਤੀ ਗਈ ਹੈ। ਉਸ ਘਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਅੱਠ ਮਹੀਨੇ ਪਹਿਲਾਂ

ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਉੱਤੇ ਚਿੱਟਾ ਵੇਚਣ ਦਾ ਇਲਜ਼ਾਮ ਲੱਗਿਆ ਸੀ।ਪਰ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਇਲਜ਼ਾਮ ਬਿਲਕੁਲ ਝੂਠਾ ਸੀ।ਉਸ ਸਮੇਂ ਪੁਲਿਸ ਮੁਲਾਜ਼ਮਾਂ ਦੇ ਹੱਥ ਕੁਝ ਵੀ ਅਜਿਹਾ ਨਹੀਂ ਲੱਗਿਆ ਸੀ ਜਿਸ ਨਾਲ ਇਹ ਸਾਬਤ ਹੋ ਸਕੇ ਕਿ ਇਨ੍ਹਾਂ ਵੱਲੋਂ ਨਸ਼ਾ ਤਸਕਰੀ ਕੀਤੀ ਜਾਂਦੀ ਹੈ।ਇਨ੍ਹਾਂ ਨੇ ਦੱਸਿਆ ਕਿ ਉਸ ਸਮੇਂ ਤੋਂ ਲੈ ਕੇ ਅੱਜ ਤਕ ਇਨ੍ਹਾਂ ਦੇ ਘਰੇ ਇਸ ਤਰੀਕੇ ਨਾਲ ਹੀ ਪੁਲਿਸ ਮੁਲਾਜ਼ਮਾਂ ਦਾ ਆਉਣਾ ਜਾਣਾ ਰਹਿੰਦਾ ਹੈ ਅਤੇ ਕਈ ਵਾਰ ਘਰ ਵਿੱਚ ਇਕੱਲੀਆਂ ਔਰਤਾਂ ਹੁੰਦੀਆਂ ਹਨ ਤਾਂ ਉਸ ਸਮੇਂ ਵੀ ਕਈ ਪੁਲਸ ਮੁਲਾਜ਼ਮਾਂ ਦੇ ਘਰ ਆ ਵੜਦੇ ਹਨ।ਸੋ ਜਿਸ ਤਰੀਕੇ ਨਾਲ ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਦੇ ਘਰ ਵਿੱਚੋਂ ਬੁਲਟ ਅਤੇ ਮੋਟਰਸਾਈਕਲ ਚੋਰੀ ਕੀਤਾ ਹੈ ਤਾਂ ਇਨ੍ਹਾਂ ਵੱਲੋਂ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਇਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਮੁਲਾਜ਼ਮਾਂ ਵਲੋਂ ਜੋ ਵੀ ਕਾਰਵਾਈ ਕੀਤੀ ਜਾ ਰਹੀ ਹੈ ਉਹ ਬਿਲਕੁਲ ਗਲਤ ਹੈ। ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਰੱਖੇ ਜਾ ਰਹੇ ਹਨ।

ਬਹੁਤ ਸਾਰੇ ਲੋਕ ਅਜਿਹੇ ਹਨ ਜੋ ਪੁਲਸ ਮੁਲਾਜ਼ਮਾਂ ਨੂੰ ਗਲਤ ਠਹਿਰਾ ਰਹੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ

Leave a Reply

Your email address will not be published.