ਲੁਧਿਆਣਾ ਦੇ ਵਿਚ ਡਿੱਗੀ ਇਮਾਰਤ ,ਦੇਖੋ ਕਿੰਨੇ ਲੋਕਾਂ ਦੀ ਹੋਈ ਮੌਤ

Uncategorized

ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿਥੇ ਇਕ ਭਿਆਨਕ ਹਾਦਸਾ ਵਾਪਰਿਆ ਹੈ ਅਤੇ ਇਸ ਦੌਰਾਨ ਕਈ ਲੋਕ ਜ਼ਖ਼ਮੀ ਹੋਏ ਹਨ।ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਛੋਟੇ ਬੱਚੇ ਵੀ ਗੰਭੀਰ ਜ਼ਖ਼ਮੀ ਹੋਏ ਹਨ,ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।ਪਰ ਡਾਕਟਰਾਂ ਵੱਲੋਂ ਇਨ੍ਹਾਂ ਦੀ ਸਿਹਤ ਬਾਰੇ ਕੁਝ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਜਾ ਰਹੀ।ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਪੁਰਾਣੀ ਬਿਲਡਿੰਗ ਸੀ, ਜਿਸ ਵਿੱਚ ਪਿਛਲੇ ਸਾਲ ਅੱਗ ਲੱਗ ਗਈ ਸੀ ਉਸ ਤੋਂ ਬਾਅਦ ਇਹ ਸਭ ਬਿਲਡਿੰਗ ਨੂੰ ਬੰਦ ਕਰਵਾ ਦਿੱਤਾ ਗਿਆ ਸੀ ਅਤੇ ਇਸ ਨੂੰ ਅਣ ਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ।ਪਰ ਹੁਣ ਇਸ ਦੇ ਮਾਲਕਾਂ

ਵੱਲੋਂ ਇਥੇ ਕੰਮ ਸ਼ੁਰੂ ਕਰਵਾਇਆ ਗਿਆ ਸੀ।ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਇਸ ਸਬੰਧੀ ਕੋਈ ਵੀ ਇਜਾਜ਼ਤ ਨਹੀਂ ਲਈ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਇਹ ਬਿਲਡਿੰਗ ਬਹੁਤ ਜ਼ਿਆਦਾ ਪੁਰਾਣੀ ਹੈ ਅਤੇ ਕਿਸੇ ਵੀ ਸਮੇਂ ਨੁਕਸਾਨ ਹੋ ਸਕਦਾ ਹੈ।ਪਰ ਇਥੇ ਕੰਮ ਕਰਨ ਵਾਲੇ ਕਾਮਿਆਂ ਨੇ ਕਿਸੇ ਦੀ ਕੋਈ ਗੱਲਬਾਤ ਨਹੀਂ ਸੁਣੀ ਅਤੇ ਉਹ ਮਸ਼ੀਨਾਂ ਨਾਲ ਇਸ ਬਿਲਡਿੰਗ ਨਾਲ ਛੇੜਛਾੜ ਕਰਦੇ ਰਹੇ।ਉਸ ਤੋਂ ਬਾਅਦ ਇਹ ਬਿਲਡਿੰਗਾ ਡਿੱਗੀ ਅਤੇ ਦੂਸਰੀ ਬਿਲਡਿੰਗ ਉੱਤੇ ਇਸ ਦਾ ਮਲਬਾ ਫੈਲ ਗਿਆ।ਜਿਸ ਤੋਂ ਬਾਅਦ ਨਜ਼ਦੀਕ ਬਣੇ ਹੋਏ ਛੋਟੇ ਛੋਟੇ ਘਰਾਂ ਵਿੱਚ,ਜੋ ਲੋਕ ਮੌਜੂਦ ਸੀ ਉਨ੍ਹਾਂ ਦਾ ਕਾਫੀ

ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਨਸਾਫ ਹੋਣਾ ਚਾਹੀਦਾ ਹੈ।ਜਿਨ੍ਹਾਂ ਨੇ ਇਸ ਕੰਮ ਨੂੰ ਬਿਨਾਂ ਇਜਾਜ਼ਤ ਤੋਂ ਸ਼ੁਰੂ ਕਰਵਾਇਆ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ,

ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.