ਪਟਵਾਰੀ ਦੇ ਪੇਪਰ ਵੇਲੇ ਸਿੱਖ ਨੌਜਵਾਨਾਂ ਦੇ ਕਕਾਰ ਲਹਾਉਣ ਵਾਲਿਆਂ ਦੀ ਨਹੀਂ ਖੈਰ

Uncategorized

ਭਾਵੇਂ ਕਿ ਸਰਕਾਰਾਂ ਵੱਲੋਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਦੇਸ਼ ਵਿਚ ਸਾਰੇ ਲੋਕਾਂ ਨੂੰ ਇੱਕ ਬਰਾਬਰ ਮੰਨਿਆ ਜਾਂਦਾ ਹੈ ਅਤੇ ਕੋਈ ਵੀ ਕਿਸੇ ਦੇ ਖ਼ਿਲਾਫ਼ ਗਲਤ ਲਫ਼ਜ਼ ਨਹੀਂ ਬੋਲ ਸਕਦਾ।ਪਰ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਘੱਟ ਗਿਣਤੀ ਵਾਲੇ ਲੋਕਾਂ ਨੂੰ ਕਦੇ ਅ-ਤ-ਵਾ-ਦੀ ਦੱਸਿਆ ਜਾਂਦਾ ਹੈ। ਕਦੇ ਉਨ੍ਹਾਂ ਨੂੰ ਨ-ਕ-ਸ-ਲ-ਵਾ-ਦੀ ਕਹਿ ਕੇ ਬੁਲਾਇਆ ਜਾਂਦਾ ਹੈ।ਇੱਥੋਂ ਤਾਕਤ ਤੇ ਰੋਜ਼ਾਨਾ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਹਨ,ਜਿਨ੍ਹਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਘੱਟ ਗਿਣਤੀ ਵਾਲੇ ਲੋਕਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਵੱਧ ਗਿਣਤੀ ਵਾਲੇ ਲੋਕ ਇਨ੍ਹਾਂ ਨੂੰ ਦਬਾਉਣਾ ਚਾਹੁੰਦੇ ਹਨ। ਇਸੇ ਮਾਮਲੇ ਤੇ ਬਠਿੰਡਾ ਦੇ ਸੀਨੀਅਰ ਐਡਵੋਕੇਟ

ਸੁਖਪਾਲ ਸਿੰਘ ਖਾਰਾ ਨੇ ਗੱਲਬਾਤ ਕੀਤੀ ਕਿ ਕਿਸ ਤਰੀਕੇ ਨਾਲ ਸਾਡੇ ਦੇਸ਼ ਵਿੱਚ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਨਾਮ ਦਾ ਹੀ ਰਹਿ ਗਿਆ ਹੈ। ਇਸ ਵਿੱਚ ਜੋ ਗੱਲਾਂ ਲਿਖੀਆਂ ਗਈਆਂ ਹਨ ਉਨ੍ਹਾਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾ ਰਿਹਾ ਜੇਕਰ ਅਜਿਹਾ ਹੁੰਦਾ ਤਾਂ ਅੱਜ ਸਾਡੇ ਦੇਸ਼ ਦੇ ਹਾਲਾਤ ਬਹੁਤ ਵਧੀਆ ਹੋਣੀ ਸੀ। ਕਿਉਂਕਿ ਸਾਡੇ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰ ਇੱਜ਼ਤ ਮਾਣ ਦਿੱਤਾ ਗਿਆ ਹੈ।ਇਸ ਵਿੱਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਗਿਆ ਹੈ।ਪਰ ਅੱਜਕੱਲ੍ਹ ਅਸੀਂ

ਸ਼ਰ੍ਹੇਆਮ ਦੇਖਦੇ ਹਾਂ ਕਿ ਬਹੁਤ ਸਾਰੇ ਧਰਮਾਂ ਨੂੰ ਦਬਾੳੁਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਿਛਲੇ ਦਿਨੀਂ ਅੱਠ ਅਗਸਤ ਨੂੰ ਪੰਜਾਬ ਵਿਚ ਪਟਵਾਰੀ ਦਾ ਪੇਪਰ ਹੋਇਆ।ਇਸ ਦੌਰਾਨ ਬਹੁਤ ਸਾਰੇ ਸਿੱਖ ਬੱਚਿਆਂ ਦੇ ਕਕਾਰ ਲਹਾਏ ਗਏ ਇਸ ਮੁੱਦੇ ਉੱਤੇ ਬੋਲਦੇ ਹੋਏ ਸੁਖਪਾਲ ਸਿੰਘ ਖਾਰਾ ਦਾ ਕਹਿਣਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਵੱਲੋਂ ਇਨ੍ਹਾਂ ਸਾਰੇ ਕਾਰਨਾਮਿਆਂ ਦਾ ਵਿਰੋਧ ਨਹੀਂ ਕੀਤਾ ਜਾਂਦਾ,ਭਾਵੇਂ ਕਿ ਇਹ ਲੀਡਰ ਵੱਡੇ ਦਾਅਵੇ ਕਰਦੇ ਹਨ ਕਿ ਉਨ੍ਹਾਂ ਵੱਲੋਂ ਲੋਕਾਂ ਦਾ ਹਰ ਇੱਕ ਮੁੱਦਾ ਸੁਲਝਾਇਆ ਜਾ ਰਿਹਾ ਹੈ।ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।ਸੋ ਸਾਡੇ ਦੇਸ਼ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ

ਹਨ।ਇਨ੍ਹਾਂ ਨੂੰ ਠੀਕ ਕਰਨ ਦੇ ਲਈ ਲੋਕਾਂ ਦੇ ਵਿਚ ਜਾਗਰੂਕਤਾ ਹੋਣੀ ਚਾਹੀਦੀ ਹੈ।ਜਾਗਰੂਕਤਾ ਦੇ ਨਾਲ ਇਕਜੁਟਤਾ ਵੀ ਬੇਹੱਦ ਜ਼ਰੂਰੀ ਹੈ।

Leave a Reply

Your email address will not be published.