ਜੰਮੂ ਕਸ਼ਮੀਰ ਵਿੱਚ ਬੀ ਜੇ ਪੀ ਲੀਡਰ ਦੇ ਘਰ ਤੇ ਹੋਇਆ ਗਰਨੇਡ ਨਾਲ ਹਮਲਾ

Uncategorized

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਇਕ ਭਾਜਪਾ ਲੀਡਰ ਦੇ ਘਰ ਤੇ ਅੱ-ਤ-ਵਾ-ਦੀ-ਆਂ ਵਲੋਂ ਗ੍ਰਨੇਡ ਸੁੱਟਿਆ ਗਿਆ।ਜਿਸ ਤੋਂ ਬਾਅਦ ਘਰ ਵਿਚ ਧ-ਮਾ-ਕਾ ਹੋਇਆ ਅਤੇ ਭਿਆਨਕ ਅੱਗ ਲੱਗ ਗਈ।ਇਸ ਹਾਦਸੇ ਦੌਰਾਨ ਭਾਜਪਾ ਲੀਡਰ ਦੇ ਪਰਿਵਾਰਕ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਚਾਰ ਸਾਲ ਦੇ ਮਾਸੂਮ ਬੱਚੇ ਦੀ ਜਾਨ ਚਲੀ ਗਈ ਹੈ।ਇਸ ਘਟਨਾ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਘਰ ਵਿੱਚੋਂ ਲਗਾਤਾਰ ਕਾਲਾ ਧੂੰਆਂ ਬਾਹਰ ਨਿਕਲ ਰਿਹਾ ਹੈ।ਜਿਸ ਤੋਂ ਅੰਦਾਜ਼ਾ ਲਗਾਇਆ ਜਾ

ਸਕਦਾ ਹੈ ਕਿ ਇਸ ਹ-ਮ-ਲੇ ਦੌਰਾਨ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਪਰ ਰਿਸ਼ਤੇਦਾਰਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਦਿਖਾਈ ਦੇ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਭਾਜਪਾ ਲੀਡਰ ਨੇ ਪਹਿਲਾਂ ਵੀ ਪੁਲਸ ਪ੍ਰਸ਼ਾਸਨ ਨੂੰ ਇਹ ਸੂਚਨਾ ਦਿੱਤੀ ਸੀ ਕਿ ਉਨ੍ਹਾਂ ਨੂੰ ਧ-ਮ-ਕੀ-ਆਂ ਮਿਲ ਰਹੀਆਂ ਹਨ ਅਤੇ ਉਨ੍ਹਾਂ ਦੀ ਜਾਨ ਨੂੰ ਖ-ਤ-ਰਾ ਹੈ ਪਰ ਫਿਰ ਵੀ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਨਹੀਂ ਦਿੱਤੀ ਗਈ ਅਤੇ ਅੱਜ ਇਹ ਹਾਦਸਾ ਵਾਪਰਿਆ ਹੈ ਹਸਪਤਾਲ ਤੋਂ ਵੀ

ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਗੁੱਸੇ ਵਿੱਚ ਦਿਖਾਏ ਦਿੱਤੇ ਅਤੇ ਉਹ ਕਾਫੀ ਜ਼ਿਆਦਾ ਪ੍ਰੇਸ਼ਾਨ ਵੀ ਹਨ ਅਤੇ ਚੀਕਾਂ ਮਾਰ ਕੇ ਇੱਕੋ ਗੱਲ ਕਹਿ ਰਹੇ ਹਨ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਚਾ ਲਿਆ ਜਾਵੇ।ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਅੱਗੇ ਵੀ ਭਾਰੀ ਗਿਣਤੀ ਦੇ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਦੁਬਾਰਾ ਤੋਂ ਇਨ੍ਹਾਂ ਉੱਤੇ ਕਿਸੇ ਪ੍ਰਕਾਰ ਦਾ ਕੋਈ ਹ-ਮ-ਲਾ ਨਾ ਕੀਤਾ ਜਾਵੇ। ਇਸ ਘਟਨਾ ਨੇ ਸਾਰਿਆਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਕਰੜੀ ਕਰ ਦਿੱਤੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀ ਵਾਰਦਾਤਾਂ ਨੂੰ ਅੰਜਾਮ ਨਾ ਦਿੱਤਾ ਜਾ ਸਕੇ।

Leave a Reply

Your email address will not be published.