ਪੰਚਕੂਲਾ ਪਹੁੰਚੇ ਕਿਸਾਨਾਂ ਨੂੰ ਘੜੀਸ ਘੜੀਸ ਕੇ ਲੈ ਗੲੀ ਪੁਲੀਸ ,ਵੇਖੋ ਮੌਕੇ ਦੀਆਂ ਤਸਵੀਰਾਂ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਜਿਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ। ਬਹੁਤ ਵਾਰ ਉਨ੍ਹਾਂ ਉੱਤੇ ਪੁਲੀਸ ਦੁਆਰਾ ਲਾਠੀਚਾਰਜ ਕੀਤਾ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਉਠਾਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਪੁਲਿਸ ਮੁਲਾਜ਼ਮਾਂ ਨੇ ਅਪਣਾ ਕੇ ਦੇਖੇ ਹਨ, ਪਰ ਫਿਰ ਵੀ ਕੇਂਦਰ ਸਰਕਾਰ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਉਠਾ ਸਕੀ।ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਦੇ ਖਿਲਾਫ ਵੀ ਧਰਨਾ ਪ੍ਰਦਰਸ਼ਨ ਹੁੰਦਾ ਆਇਆ ਹੈ।

ਦੱਸ ਦੇਈਏ ਕਿ ਹਰਿਆਣਾ ਵਿੱਚ ਮਨੋਹਰ ਲਾਲ ਖੱਟਰ ਦਾ ਭਾਰੀ ਵਿਰੋਧ ਹੋ ਰਿਹਾ ਹੈ। ਇਸੇ ਦੌਰਾਨ ਬਹੁਤ ਵਾਰ ਹਰਿਆਣਾ ਦੇ ਲੋਕਾਂ ਵੱਲੋਂ ਮਨੋਹਰ ਲਾਲ ਖੱਟਰ ਦਾ ਕਾਲੀਆਂ ਝੰਡੀਆਂ ਲਗਾ ਕੇ ਵਿਰੋਧ ਕੀਤਾ ਗਿਆ।ਇਸ ਤੋਂ ਇਲਾਵਾ ਜਿੱਥੇ ਵੀ ਮਨੋਹਰ ਲਾਲ ਖੱਟਰ ਦਾ ਕੋਈ ਵੀ ਸਮਾਗਮ ਹੁੰਦਾ ਹੈ ਉਸ ਜਗ੍ਹਾ ਉੱਤੇ ਹਰਿਆਣਾ ਦੇ ਕਿਸਾਨ ਪਹੁੰਚਦੇ ਹਨ ਅਤੇ ਮਨੋਹਰ ਲਾਲ ਖੱਟਰ ਦਾ ਕੋਈ ਵੀ ਸਮਾਗਮਾਂ ਹਰਿਅਾਣਾ ਵਿੱਚ ਨਹੀਂ ਹੋਣ ਦੇ ਰਹੇ ਅਤੇ ਹੁਣ ਕੁਝ ਹੋਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਜਿੱਥੇ ਕਿ ਹਰਿਆਣਾ ਦੇ ਪੰਚਕੂਲਾ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਮਨੋਹਰ ਲਾਲ ਖੱਟਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਸ ਦੌਰਾਨ ਹਰਿਆਣਾ ਦੀ ਪੁਲੀਸ ਵੱਲੋਂ ਉਨ੍ਹਾਂ ਨੂੰ ਰਸਤੇ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਸ ਜਗ੍ਹਾ ਉੱਤੇ ਕਿਸਾਨਾਂ ਦੀ ਗਿਣਤੀ ਘੱਟ ਸੀ ਜਿਸ ਕਾਰਨ ਕੇ ਪੁਲਿਸ ਮੁਲਾਜ਼ਮਾਂ ਵੱਲੋਂ ਇਕੱਲੇ ਇਕੱਲੇ ਕਿਸਾਨ ਨੂੰ ਚੁੱਕ ਕੇ ਉਥੋਂ ਹਟਾਇਆ ਜਾ ਰਿਹਾ ਸੀ।ਪਰ ਇਸ ਦੌਰਾਨ ਕਿਸਾਨਾਂ ਨੇ ਇੱਕ ਦੂਜੇ ਦੀਆਂ ਬਾਹਾਂ ਫੜ ਕੇ ਇਸ ਤਰ੍ਹਾਂ ਨਾਲ ਕੁੰਡਲ ਮਾਰਿਆ ਕਿ ਹਰਿਆਣਾ ਦੇ ਪੁਲੀਸ ਮੁਲਾਜ਼ਮਾਂ ਨੂੰ ਕਿਸਾਨਾਂ ਨੂੰ ਉਸ ਜਗ੍ਹਾ ਤੋਂ ਹਟਾਉਣਾ ਬਹੁਤ ਹੀ ਮੁਸ਼ਕਲ ਹੋ ਰਿਹਾ ਸੀ।ਇਸ ਦੌਰਾਨ ਗੁੱਸਾ ਪੁਲਿਸ ਮੁਲਾਜ਼ਮਾਂ ਨੇ ਕਿਸਾਨਾਂ ਦੀ ਦਸਤਾਰ ਨੂੰ ਹੱਥ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ

ਕਿਸਾਨਾਂ ਵੱਲੋਂ ਹਰਿਅਾਣਾ ਪੁਲੀਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ।ਇਸ ਤੋਂ ਇਲਾਵਾ ਕਿਸਾਨਾਂ ਦੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਚੁੱਕਿਆ ਹੋਇਆ ਸੀ ਅਤੇ ਉਨ੍ਹਾਂ ਵੱਲੋਂ ਲਗਾਤਾਰ ਮਨੋਹਰ ਲਾਲ ਖੱਟਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

Leave a Reply

Your email address will not be published. Required fields are marked *