ਜੈਪਾਲ ਭੁੱਲਰ ਜਿਸ ਦਾ ਜਗਰਾਓਂ ਵਿੱਚ ਹੋਏ ਦੋ ਏ ਐੱਸ ਆਈ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਦੁਆਰਾ ਕਲਕੱਤਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਸੀ,ਉਨ੍ਹਾਂ ਦੇ ਦਾਹ ਸੰਸਕਾਰ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਛਿੜਿਆ ਹੋਇਆ ਹੈ। ਕਿਉਂਕਿ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਦੁਬਾਰਾ ਤੋਂ ਪੋਸਟਮਾਰਟਮ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਉਨ੍ਹਾਂ ਨੂੰ ਮਿਲ ਸਕਣ।ਕਿਉਂਕਿ ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਅਤੇ ਜਾਣਬੁੱਝ ਕੇ ਉਸ ਨੂੰ ਐਨਕਾਉਂਟਰ ਦਾ ਨਾਮ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜੈਪਾਲ ਭੁੱਲਰ ਦੇ ਸਰੀਰ ਉੱਤੇ ਉਨ੍ਹਾਂ ਨੇ ਕੁੱਟਮਾਰ ਦੇ ਨਿਸ਼ਾਨ ਦੇਖੇ ਹਨ।ਇਸ ਤੋਂ ਇਲਾਵਾ ਉਨ੍ਹਾਂ ਦੀਆਂ ਪਸਲੀਆਂ ਅਤੇ ਬਾਹਾਂ ਟੁੱਟੀਆਂ ਹੋਈਆਂ ਸੀ। ਇਸ ਲਈ ਲੰਬੇ ਸਮੇਂ ਤੋਂ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਇਹ ਅਪੀਲ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਦੁਬਾਰਾ ਤੋਂ ਪੋਸਟਮਾਰਟਮ ਕਰਵਾਇਆ ਜਾਵੇ।ਪਰ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਇਹ ਮੰਗ ਨੂੰ ਠੁਕਰਾ ਦਿੱਤਾ ਸੀ ਤਾਂ ਉਸ ਸਮੇਂ ਜੈਪਾਲ ਭੁੱਲਰ ਦੇ ਪਿਤਾ ਨੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਕਰ ਲਿਆ ਸੀ,
ਜਿਸ ਤੋਂ ਬਾਅਦ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕ ਵਾਰ ਫਿਰ ਤੋਂ ਇਸ ਮਾਮਲੇ ਉੱਤੇ ਫ਼ੈਸਲਾ ਸੁਣਾਇਆ ਗਿਆ ਹੈ।ਉਨ੍ਹਾਂ ਵੱਲੋਂ ਹੁਣ ਜੈਪਾਲ ਭੁੱਲਰ ਦੇ ਪਰਿਵਾਰਕ ਮੈਂਬਰਾਂ ਦੇ ਪੱਖ ਵਿੱਚ ਫ਼ੈਸਲਾ ਕੀਤਾ ਗਿਆ ਹੈ।ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਹ ਫੈਸਲਾ ਸੁਣਿਆ ਹੈ ਕਿ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਬਾਈ ਜੂਨ ਨੂੰ ਚੰਡੀਗੜ੍ਹ ਪੀਜੀਆਈ ਦੇ ਵਿਚ ਪੋਸਟਮਾਰਟਮ ਕਰਵਾਇਆ ਜਾਵੇਗਾ।ਸੋ ਕਾਫੀ ਲੰਬੇ ਸਮੇਂ ਬਾਅਦ ਜੈਪਾਲ ਭੁੱਲਰ ਦੇ ਪਰਿਵਾਰਕ ਮੈਂਬਰਾਂ ਦੇ ਪੱਖ ਵਿੱਚ ਅਦਾਲਤ ਵੱਲੋਂ ਫ਼ੈਸਲਾ ਸੁਣਾਇਆ ਗਿਆ ਹੈ ਅਤੇ ਹੁਣ ਦੇਖਣਾ ਇਹ ਹੋਵੇਗਾ ਕਿ ਜੈਪਾਲ ਭੁੱਲਰ ਦੇ ਪਰਿਵਾਰਕ
ਮੈਂਬਰਾਂ ਵੱਲੋਂ ਜੋ ਸ਼ੱਕ ਜਤਾਏ ਜਾ ਰਹੇ ਸੀ ਕਿ ਉਹ ਸੱਚਮੁੱਚ ਹੀ ਸਹੀ ਹਨ।ਸੋ ਆਉਣ ਵਾਲੇ ਸਮੇਂ ਵਿੱਚ ਜੈਪਾਲ ਭੁੱਲਰ ਦੀ ਮੌਤ ਨੂੰ ਲੈ ਕੇ ਖ਼ੁਲਾਸੇ ਹੋ ਜਾਣਗੇ।