ਆਮ ਆਦਮੀ ਪਾਰਟੀ ਨੇ ਰੋਨਾਲਡੋ ਦੀ ਵੀਡੀਓ ਉਪਰ ਸੁਖਬੀਰ ਅਤੇ ਕੈਪਟਨ ਦੀ ਫੋਟੋ ਲਾ ਕੇ ਲਿਖਿਆ ਇਨ੍ਹਾਂ ਚੋਰਾਂ ਨੂੰ ਵੋਟ ਨਹੀਂ ਪਾਉਣੀ

ਪੰਜਾਬ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਖਰੇ ਵੱਖਰੇ ਢੰਗਾਂ ਨਾਲ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਪਾਰਟੀਆਂ ਇੱਕ ਦੂਜੇ ਦੇ ਵਿਰੋਧ ਵਿਚ ਵੀ ਕੁਝ ਅਜਿਹੀਆਂ ਗਤੀਵਿਧੀਆਂ ਕਰ ਰਹੀਆਂ ਹਨ।ਜਿਸ ਕਾਰਨ ਕੇ ਸਾਹਮਣੇ ਵਾਲੀ ਪਾਰਟੀ ਨੂੰ ਛੋਟਾ ਦਿਖਾਇਆ ਜਾਂਦਾ ਹੈ।ਇਸੇ ਤਰੀਕੇ ਨਾਲ ਆਮ ਆਦਮੀ ਪਾਰਟੀ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕ੍ਰਿਸਟਿਆਨੋ ਰੋਨਾਲਡੋ ਦੀ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕ੍ਰਿਸਟੀਆਨੋ ਰੋਨਾਲਡੋ ਦੀ ਇੱਕ ਵੀਡੀਓ ਬਹੁਤ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਨੇ ਕੋਕਾ ਕੋਲਾ ਦੀਆਂ ਬੋਤਲਾਂ ਨੂੰ ਸਾਈਡ

ਉੱਤੇ ਕਰਕੇ ਪਾਣੀ ਦੀ ਬੋਤਲ ਨੂੰ ਉੱਚਾ ਚੁੱਕ ਕੇ ਦਿਖਾਇਆ ਸੀ ਕਿ ਕੋਕਾ ਕੋਲਾ ਨਾਲੋਂ ਪਾਣੀ ਜ਼ਿਆਦਾ ਬਿਹਤਰ ਹੈ।ਜਿਸ ਤੋਂ ਬਾਅਦ ਕੋਕਾ ਕੋਲਾ ਕੰਪਨੀ ਦਾ ਬਹੁਤ ਜ਼ਿਆਦਾ ਨੁਕਸਾਨ ਵੀ ਹੋ ਗਿਆ ਸੀ ਅਤੇ ਹੁਣ ਇਸ ਵੀਡੀਓ ਨੂੰ ਆਮ ਆਦਮੀ ਪਾਰਟੀ ਵੱਲੋਂ ਇਸ ਤਰੀਕੇ ਨਾਲ ਵਰਤਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕੋਕਾ ਕੋਲਾ ਦੀ ਥਾਂ ਤੇ ਵਰਤਿਆ ਜਾ ਰਿਹਾ ਹੈ ਭਾਵ ਜਿਸ ਜਗ੍ਹਾ ਉੱਤੇ ਕੋਕਾ ਕੋਲਾ ਦੀਆਂ ਬੋਤਲਾਂ ਪਈਆਂ ਅਸੀਂ ਉਸ ਜਗ੍ਹਾ ਉੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਦੀ ਫੋਟੋ

ਲਗਾਈ ਗਈ ਹੈ।ਇਸ ਤੋਂ ਇਲਾਵਾ ਪਾਣੀ ਦੀ ਬੋਤਲ ਉੱਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਈ ਗਈ ਹੈ।ਵੀਡੀਓ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਰੋਨਾਲਡੋ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਨੂੰ ਪਾਸੇ ਕਰ ਦਿੱਤਾ ਜਾਂਦਾ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਨੂੰ ਉੱਚਾ ਚੁੱਕ ਕੇ ਦਿਖਾਇਆ ਜਾਂਦਾ ਹੈ ਕਿ ਇਨ੍ਹਾਂ ਨਾਲੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਜ਼ਿਆਦਾ ਵਧੀਆ ਹਨ।ਦੱਸਦਈਏ ਕਿ ਆਮ ਆਦਮੀ ਪਾਰਟੀ ਦੇ ਅਧਿਕਾਰਕ ਸੋਸ਼ਲ ਅਕਾਉਂਟ ਉੱਤੋਂ ਇਸ ਵੀਡੀਓ ਨੂੰ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਿਆ ਜਾ ਚੁੱਕਿਆ ਹੈ। ਜ਼ਿਆਦਾਤਰ ਲੋਕ ਇਸ ਵੀਡੀਓ ਦੇ ਪੱਖ ਵਿੱਚ ਹਨ ਅਤੇ ਕੁਝ ਲੋਕ ਇਸ

ਵੀਡੀਓ ਦਾ ਵਿਰੋਧ ਕਰ ਰਹੇ ਹਨ।ਸੋ ਅੱਜਕੱਲ੍ਹ ਪਾਰਟੀਆਂ ਕਿਸੇ ਵੀ ਮੌਕੇ ਨੂੰ ਆਪਣੇ ਹੱਥੋਂ ਜਾਣ ਨਹੀਂ ਦੇਣਾ ਚਾਹੁੰਦੀਆਂ,ਜਿਸ ਲਈ ਉਨ੍ਹਾਂ ਵੱਲੋਂ ਹਰ ਪ੍ਰਕਾਰ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਹ ਪੰਜਾਬ ਉੱਤੇ ਰਾਜ ਕਰ ਸਕਣ।

Leave a Reply

Your email address will not be published. Required fields are marked *