ਇਸ ਵੇਲੇ ਇੱਕ ਵੱਡੀ ਖ਼ਬਰ ਕਿਸਾਨੀ ਘੋਲ ਨਾਲ ਜੁੜੀ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਹ ਖ਼ਬਰ 9 ਜਨਵਰੀ ਨੂੰ ਸੈਂਟਰ ਨਾਲ ਹੋਣ ਵਾਲੀ ਮੀਟਿੰਗ ਬਾਰੇ ਹੈ। ਮੀਡੀਆ ਰਿਪੋਰਟਾਂ ਅਨੁਸਾਰ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀ ਕੇਂਦਰ ਨਾਲ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਇਕ ਦਿੱਨ ਅੱਗੇ ਪਾ ਦਿੱਤੀ ਗਈ ਹੈ
ਕੇਂਦਰੀ ਖੇਤੀ ਸਕੱਤਰ ਸੰਜੈ ਅਗਰਵਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਕੁਝ ਕਾਰਨਾਂ ਕਾਰਨ ਮੁਲਤਵੀ ਕੀਤੀ ਗਈ ਹੈ। ਹੁਣ ਇਹ ਮੀਟਿੰਗ 20 ਜਨਵਰੀ ਨੂੰ ਦੋ ਵਜੇ ਵਿਗਿਆਨ ਭਵਨ ਵਿੱਚ ਹੋਵੇਗੀ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ। ਘੋਲ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ।
ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਧਰ ਇਸ ਖ਼ਬਰ ਤੋਂ ਠੀਕ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ ਨਹੀਂ ਕੀਤਾ ਗਿਆ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈਸ ਕਾਨਫਰੰਸ ਦੌਰਾਨ ਸਪਸ਼ਟ ਕੀਤਾ। ਗੁਰਨਾਮ ਸਿੰਘ ਚੜੂਨੀ ਕੱਲ੍ਹ ਕੇਂਦਰ ਨਾਲ ਵਾਲੀ ਮੀਟਿੰਗ ‘ਚ ਵੀ ਸ਼ਾਮਿਲ ਹੋਣਗੇ
ਸੰਯੁਕਤ ਕਿਸਾਨ ਮੋਰਚਾ ਵਲੋਂ ਚੜੂਨੀ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ। ਗੁਰਨਾਮ ਸਿੰਘ ਚੜ੍ਹੂਨੀ ਨੇ ਕਿਸਾਨ ਅੰਦੋਲਨ ’ਚ ਸ਼ਾਮਲ ਮੱਧ ਪ੍ਰਦੇਸ਼ ਦੇ ਕਿਸਾਨ ਲੀਡਰ ਸ਼ਿਵ ਕੁਮਾਰ ਕੱਕਾ ਨੂੰ ਆਰਐਸਐਸ ਦਾ ਏਜੰਟ ਦੱਸਿਆ ਸੀ। ਉਧਰ ਇਹ ਵੀ ਦੱਸ ਦੇਈਏ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ 9 ਮੀਟਿੰਗਾਂ ਪਹਿਲਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ। ਪਰ ਜਾਪਦਾ ਹੈ ਕਿ ਕੇਂਦਰ ਹਾਲੇ ਤੱਕ ਕਿਸਾਨਾਂ ਜਿਸ ਤਰਾਂ ਮਨਾ ਨਹੀਂ ਸਕੀ ਉਸੇ ਤਰਾਂ ਇਸ ਮੀਟਿੰਗ ਵਿੱਚ ਵੀ ਕਿਸਾਨਾਂ ਨੂੰ ਰਾਜੀ ਨਹੀਂ ਕਰ ਪਵੇਗੀ ਅਤੇ ਸਰਕਾਰ ‘ਤੇ ਦਬਾਅ ਵੱਧ ਰਿਹਾ ਹੈ ਜਿਸ ਕਰਕੇ ਸਰਕਾਰ ਇਸ ਮੀਟਿੰਗ ਤੋਂ ਪਹਿਲਾਂ ਪੂਰੀ ਤਰਾਂ ਆਪਣੇ ਆਪ ਨੂੰ ਤਿਆਰ ਕਰ ਰਹੀ ਹੈ ਤਾਂ ਜੋ ਇਹ ਮਸਲਾ ਕਿਸੇ ਪਾਸੇ ਲੱਗ ਸਕੇ।
