ਪੰਜਾਬ ਵਿੱਚ ਦਿਨ ਬ ਦਿਨ ਕਾਨੂੰਨ ਵਿਵਸਥਾ ਦੀ ਸਥਿਤੀ ਨਾਜ਼ੁਕ ਹੁੰਦੀ ਜਾ ਰਹੀ ਹੈ।ਅਕਸਰ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਅਜਿਹੀਆਂ ਖ਼ਬਰਾਂ ਸੁਣਨ ਨੂੰ ਮਿਲ ਜਾਂਦੀਆਂ ਹਨ ਜਿੱਥੇ ਅਪਰਾਧੀ ਬਿਰਤੀ ਵਾਲੇ ਲੋਕ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹਨ।ਅਜਿਹਾ ਹੀ ਇਕ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ਤੋਂ ਆਇਆ ਹੈ।ਜਿੱਥੇ ਬੀਤੀ ਰਾਤ ਲਗਪਗ ਵੀਹ ਪੱਚੀ ਗੁੰਡਾ ਅਨਸਰਾਂ ਵੱਲੋਂ ਦੁੱਧ ਦੀ ਇਕ ਡੇਅਰੀ ਤੇ ਹ ਮ ਲਾ ਕੀਤਾ ਗਿਆ ਤੇ ਦੁਕਾਨ ਦੇ ਸ਼ਟਰ ਦੀ ਵੀ ਭੰਨਤੋੜ ਕੀਤੀ ਗਈ।ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ।
ਜਾਣਕਾਰੀ ਦਿੰਦਿਆਂ ਡੇਅਰੀ ਦੇ ਮਾਲਕ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਵਜ੍ਹਾ ਕਾਰਨ ਕੁਝ ਲੋਕਾਂ ਨਾਲ ਰੰਜਿਸ਼ ਸੀ।ਜਿਸ ਤੋਂ ਬਾਅਦ ਉਹ ਆਪਣੇ ਨਾਲ ਵੀਹ ਪੱਚੀ ਹੋਰ ਗੁੰਡੇ ਲੈ ਕੇ ਪਹੁੰਚੇ ਅਤੇ ਦੁਕਾਨਾਂ ਤੇ ਭੰ ਨ ਤੋ ੜ ਕੀਤੀ।ਇਸ ਦੌਰਾਨ ਗੋ ਲੀ ਆਂ ਵੀ ਚਲਾਈਆਂ ਗਈਆਂ।ਡੇਅਰੀ ਦੇ ਮਾਲਕ ਨੇ ਇਹ ਵੀ ਆਰੋਪ ਲਗਾਏ ਹਨ ਕਿ ਉਨ੍ਹਾਂ ਨੂੰ ਜਾਨ ਤੋਂ ਮਾ ਰ ਨ ਦੀਆਂ ਧ ਮ ਕੀ ਆਂ ਵੀ ਦਿੱਤੀਆਂ ਗਈਆਂ।ਇਹ ਸਾਰੀ ਘਟਨਾ ਦੀ ਵੀਡਿਓ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।ਜਿਸ ਤੋਂ ਬਾਅਦ ਹੁਣ ਪੁਲਸ ਅਧਿਕਾਰੀਆਂ ਨੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕਰਕੇ ਅਪਰਾਧੀਆਂ ਧੀ ਪਹਿਚਾਣ ਕਰ ਲਈ ਹੈ ਅਤੇ ਉਨ੍ਹਾਂ ਉੱਪਰ ਮਾਮਲਾ ਦਰਜ ਕਰ ਲਿਆ ਹੈ।ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਕਾਬੂ ਕਰ ਲਿਆ ਜਾਵੇਗਾ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।
