ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਆਪਣੇ ਹੱਕ ਦੇ ਲਈ ਦਿੱਲੀ ਵਿੱਚ ਡਟੇ ਹੋਏ ਹਨ ਉਨ੍ਹਾਂ ਨੂੰ ਦਿੱਲੀ ਵਿਚ ਬੈਠਿਆਂ ਡੇਢ ਮਹੀਨੇ ਦੇ ਲਗਪਗ ਸਮਾਂ ਹੋ ਗਿਐ ਹੈ ਪਰ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਕੋਈ ਖਾਸ ਸਮਝੌਤਾ ਨਹੀਂ ਹੋਇਆ।
ਕਈ ਮੀਟਿੰਗਾਂ ਤੋਂ ਬਾਅਦ ਵੀ ਨਤੀਜਾ ਨਹੀਂ ਆਇਆ ।ਇਨ੍ਹਾਂ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਕਈ ਪਟੀਸ਼ਨਾਂ ਪਾਈਆਂ ਗਈਆਂ ਸਨ। ਇਨ੍ਹਾਂ ਉੱਪਰ ਬੋਲਦਿਆਂ ਚੀਫ ਜਸਟਿਸ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਅਤੇ ਸਰਕਾਰਾਂ ਨੂੰ ਕੋਈ ਵਿਚਲਾ ਰਸਤਾ ਕੱਢਣ ਲਈ ਕਿਹਾ ਹੈ ਤਾਂ ਜੋ ਕਿਸਾਨਾਂ ਏਨੀ ਠੰਢ ਵਿੱਚ ਸੜਕਾਂ ਉਪਰ ਰਾਤਾਂ ਕੱਟਣ ਨੂੰ ਨਾ ਮਜਬੂਰ ਹੋਣ।
ਇਸ ਸਬੰਧ ਵਿਚ ਕੱਲ੍ਹ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਸੁਣਵਾਈ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।ਇਸ ਦੌਰਾਨ ਖੇਤੀ ਕਾਨੂੰਨਾਂ ਦੇ ਪੱਖ ਤੋਂ ਆਈਆਂ ਸਾਰੀਆਂ ਪਟੀਸ਼ਨਾਂ ਨੂੰ ਸੁਣਿਆ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਜਦੋਂ ਸੁਣਵਾਈ ਹੋਈ ਸੀ ਤਾਂ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਹੱਕ ਵਿੱਚ ਫ਼ੈਸਲਾ ਲਿਆ ਸੀ ਅਤੇ ਕਿਹਾ ਸੀ ਕਿ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਉਨ੍ਹਾਂ ਨੂੰ ਉਥੋਂ ਨਹੀਂ ਉਠਾਉਣਾ ਚਾਹੀਦਾ ਹੈ।
ਹੁਣ ਦੇਖਣਾ ਹੋਵੇਗਾ ਕਿ ਅਗਲੀ ਸੁਣਵਾਈ ਵਿਚ ਸੁਪਰੀਮ ਕੋਰਟ ਕੀ ਫੈਸਲਾ ਲੈਂਦੀ ਹੈ। ਤੁਹਾਨੂੰ ਗਿਲਾ ਦਾ ਹੈ ਸੁਪਰੀਮ ਕੋਰਟ ਕਿਸਾਨਾਂ ਦੇ ਨਾਲ ਉਸੇ ਤਰ੍ਹਾਂ ਖਡ਼੍ਹੇਗੀ ਜਾਂ ਫਿਰ ਕੋਈ ਹੋਰ ਮੋੜ ਲਿਆ ਜਾਵੇਗਾ।ਸਾਨੂੰ ਇਸ ਬਾਰੇ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।