ਦਿੱਲੀ ਵਿੱਚ ਕਿਸਾਨ ਲਗਾਤਾਰ ਆਪਣੇ ਹੱਕ ਲੈਣ ਦੇ ਲਈ ਡਟੇ ਹੋਏ ਹਨ ਜਿਸ ਦੇ ਚੱਲਦੇ ਲੱਖਾਂ ਹੀ ਕਿਸਾਨ ਦਿੱਲੀ ਧਰਨਿਆਂ ਵਿੱਚ ਬੈਠੇ ਹਨ।ਪਰ ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ।ਹੁਣ ਇਸ ਮੁੱਦੇ ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ ਨੇ ਇਕ ਪਟੀਸ਼ਨ ਦੀ ਸੁਣਵਾਈ ਕੀਤੀ ਜਿਸ ਵਿੱਚ ਇੱਕ ਵਿਅਕਤੀ ਨੇ ਕਿਹਾ ਸੀ ਕਿ ਦਿੱਲੀ ਪੁਲੀਸ ਅਤੇ ਕੇਂਦਰ ਸਰਕਾਰ ਦੇ ਕਾਰਨ ਦਿੱਲੀ ਵਿੱਚ ਕੋ ਰੋ ਨਾ ਮਹਾਂਮਾਰੀ ਦਾ ਖ਼ਤਰਾ ਵਧ ਰਿਹਾ ਹੈ। ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਕ ਰੋ ਣਾ ਮਹਾਂਮਾਰੀ ਦੇ ਸੰਬੰਧ ਵਿਚ ਕੀ ਕਰ ਰਹੀ ਹੈ।
ਸੁਪਰੀਮ ਕੋਰਟ ਨੇ ਕਿਸਾਨੀ ਅੰਦੋਲਨ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਕੀ ਇਸ ਵਿੱਚ ਦਿੱਲੀ ਦੇ ਨਿਜ਼ਾਮੂਦੀਨ ਖੇਤਰ ਵਿਚ ਤਬਲੀਗੀ ਜਮਾਤ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।ਸੁਪਰੀਮ ਕੋਰਟ ਨੇ ਸਰਕਾਰ ਨੂੰ ਇਹ ਵੀ ਪੁੱਛਿਆ ਹੈ ਕਿ ਕੀ ਕਿਸਾਨ ਕੋ ਰੋ ਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਉਪਾਅ ਕਰ ਰਹੇ ਹਨ ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਲਈ ਸਰਕਾਰ ਨੂੰ ਨੋਟਿਸ ਭੇਜਿਆ ਅਤੇ ਨਾਲ ਹੀ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੇ ਲਈ ਵੀ ਸਿਹਤ ਮਹਿਕਮੇ ਨੂੰ ਤੈਨਾਤ ਕਰਨ ਲਈ ਕਿਹਾ ਹੈ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।