ਦੋਸਤੋ ਮੋਬਾਈਲ ਸਾਡੀ ਜ਼ਿੰਦਗੀ ਦਾ ਬਹੁਤ ਵੱਡਾ ਹਿੱਸਾ ਬਣ ਚੁੱਕੇ ਹਨ ਮੋਬਾਈਲਾਂ ਤੋਂ ਬਿਨਾਂ ਹੁਣ ਲੋਕ ਆਪਣੀ ਜ਼ਿੰਦਗੀ ਨੂੰ ਅਧੂਰੀ ਸਮਝਦੇ ਹਨ।ਹੁਣ ਖੰਨਾ ਦੀ ਜੀਟੀਬੀ ਨਗਰ ਤੋਂ ਇਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ
ਅਤੇ ਆਪਣੇ ਮੋਬਾਈਲਾਂ ਦੇ ਦੁਰਪ੍ਰਭਾਵਾਂ ਬਾਰੇ ਵੀ ਸੋਚਿਆ।ਇਹ ਖ਼ਬਰ ਖੰਨਾ ਦੀ ਜੀਟੀਬੀ ਨਗਰ ਵਿੱਚ ਰਹਿਣ ਵਾਲੇ ਸੁਖਵਿੰਦਰ ਸਿੰਘ ਅਤੇ ਦਲਵਿੰਦਰ ਕੌਰ ਦੇ ਘਰ ਵਿਚ ਵਾਪਰੀ ਹੈ। ਜਿੱਥੇ ਉਨ੍ਹਾਂ ਦੇ ਘਰ ਦੀਆਂ ਦੋ ਅਲਮਾਰੀਆਂ ਵਿਚ ਪਏ ਮਹਿੰਗੇ ਮਹਿੰਗੇ ਸੂਟ ਧੂੰ ਧੂੰ ਕਰਕੇ ਜਲ ਗਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਸਾਰੀ ਘਟਨਾ ਮੋਬਾਇਲ ਫੋਨਾਂ ਦੇ ਕਾਰਨ ਵਾਪਰੀ ਹੈ।
ਉਨ੍ਹਾਂ ਨੇ ਦੱਸਿਆ ਕਿ ਦਰਅਸਲ ਉਨ੍ਹਾਂ ਨੂੰ ਬਲੂਟੁਥ ਰਾਹੀਂ ਇਕ ਮੈਸੇਜ ਆਇਆ ਸੀ ਜਿਸ ਵਿਚ ਫਾਇਰ ਫਾਇਰ ਲਿਖਿਆ ਸੀ।ਇਸ ਮੈਸੇਜ ਤੋਂ ਦਸ ਪੰਦਰਾਂ ਮਿੰਟ ਬਾਅਦ ਹੀ ਉਨ੍ਹਾਂ ਦੇ ਘਰ ਵਿਚ ਅੱਗ ਲੱਗ ਗਈ।ਇਸ ਲਈ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਮੋਬਾਇਲ ਫੋਨਾਂ ਨੂੰ ਹੈਕ ਕਰਕੇ ਇਹ ਕਾਰਨਾਮਾ ਕੀਤਾ।ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਪੁਲਸ ਅਧਿਕਾਰੀਆਂ ਨੂੰ ਦਿੱਤੀ।
ਮੌਕੇ ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਤਫਤੀਸ਼ ਨਾਲ ਜਾਂਚ ਕਰ ਰਹੇ ਹਨ ਜਿਸ ਤੋਂ ਬਾਅਦ ਪਤਾ ਚੱਲੇਗਾ ਕਿ ਇਹ ਮਾਮਲਾ ਸਾਈਬਰ ਕ੍ਰਾਈਮ ਦਾ ਹੈ ਜਾਂ ਕੋਈ ਹੋਰ ਗੱਲ ਹੈ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।